18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਮਵੀਰ ਸਿੰਘ ਖੱਬਲ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣੇ

ਬੁੱਲ੍ਹੋਵਾਲ, 17 ਅਕਤੂਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈਕਮਾਨ ਵਲੋਂ ਹਲਕਾ ਸ਼ਾਮਚੁਰਾਸੀ ਦੇ ਨੌਜਵਾਨ ਆਗੂ ਪਰਮਵੀਰ ਸਿੰਘ ਖੱਬਲ ਨੂੰ ਕੌਮੀ ਮੀਤ ਪ੍ਰਧਾਨ ਯੂਥ ਵਿੰਗ ਨਿਯੁਕਤ ਕਰਨ ‘ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ.

ਅਜੀਤ ਡੈਸਕ 18-10-2026
ਬੁੱਲ੍ਹੋਵਾਲ, 17 ਅਕਤੂਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈਕਮਾਨ ਵਲੋਂ ਹਲਕਾ ਸ਼ਾਮਚੁਰਾਸੀ ਦੇ ਨੌਜਵਾਨ ਆਗੂ ਪਰਮਵੀਰ ਸਿੰਘ ਖੱਬਲ ਨੂੰ ਕੌਮੀ ਮੀਤ ਪ੍ਰਧਾਨ ਯੂਥ ਵਿੰਗ ਨਿਯੁਕਤ ਕਰਨ ‘ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡ.ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਰਮਵੀਰ ਸਿੰਘ ਖੱਬਲਾਂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਵਲੋਂ ਲਗਾਈ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਰਮਿੰਦਰ ਸਿੰਘ ਹੁਸੈਨਪੁਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਅਮਨਦੀਪ ਸਿੰਘ ਹੁਸੈਨਪੁਰ ਸਲਾਹਕਾਰ ਯੂਥ ਅਕਾਲੀ ਦਲ ਪੰਜਾਬ, ਕਰਨ ਧੁੱਗਾ ਕੌਮੀ ਜਨਰਲ ਸਕੱਤਰ, ਪੰਜਾਬ ਯੂਥ ਅਕਾਲੀ ਦਲ, ਜਸ਼ਨ ਗਰੋਆ ਜ਼ਿਲ੍ਹਾ ਪ੍ਰਧਾਨ ਐਸ. ਓ. ਆਈ., ਪ੍ਰਿਤਪਾਲ ਸਿੰਘ ਢੱਡਾ ਹਲਕਾ ਪ੍ਰਧਾਨ, ਹਰਮਨ ਖੱਬਲਾਂ, ਇੰਦਰਜੀਤ ਸਿੰਘ ਸੈਣੀ, ਰਵਿੰਦਰ ਸਿੰਘ ਸੰਧੂ, ਨਵਕਰਨ ਸਿੰਘ ਹੁਸੈਨਪੁਰ ਮੀਤ ਪ੍ਰਧਾਨ ਪੰਜਾਬ, ਬਲਜੀਤ ਸਿੰਘ, ਵਿਸਾਖਾ ਸਿੰਘ ਗੀਗਨਵਾਲ, ਸ਼ਮਸੇਰ ਸਿੰਘ ਧਨੋਆ, ਪਰਦੀਪ ਸਿੰਘ ਦੀਪਾ, ਰਵੀ ਬੇਦੀ, ਸਿਮਰਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਰਾਜਪੂਤ ਭਾਈਚਾਰੇ ਨੂੰ ਮੁਕੇਰੀਆਂ ਹਲਕੇ ਤੋਂ ਮਿਲਿਆ ਵੱਡਾ ਮਾਣ ਅਗਲੀ ਖ਼ਬਰ ਸ਼ਿੰਗਾਰਾ ਸਿੰਘ ਭਾਕਿਯੂ ਏਕਤਾ (ਉਗਰਾਹਾਂ) ਦੀ ਇਕਾਈ ਚੱਕੋਵਾਲ ਬ੍ਰਾਹਮਣਾਂ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।