18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਹੁਸ਼ਿਆਰਪੁਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ। ਕੈਂਪ ਵਿਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਜੀਤ ਸਿੰਘ (ਸੇਵਾਮੁਕਤ) ਤੇ ਉਨ੍ਹਾਂ ਦੇ ਦਫ਼ਤਰ ਦਾ ਬਾਕੀ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਿਹਾ।

ਅਜੀਤ ਡੈਸਕ 18-10-2026
ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਹੁਸ਼ਿਆਰਪੁਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ। ਕੈਂਪ ਵਿਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਜੀਤ ਸਿੰਘ (ਸੇਵਾਮੁਕਤ) ਤੇ ਉਨ੍ਹਾਂ ਦੇ ਦਫ਼ਤਰ ਦਾ ਬਾਕੀ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਿਹਾ। ਸਾਬਕਾ ਸੈਨਿਕਾਂ ਦੀਆਂ ਪ੍ਰਸ਼ਾਸਨਿਕ ਤੇ ਕਾਨੂੰਨੀ ਉਲਝਣਾਂ ਨੂੰ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਹੁਸ਼ਿਆਰਪੁਰ ਮਨਦੀਪ ਸਿੰਘ, ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਤੇ ਇੰਸਪੈਕਟਰ ਰਾਜਿੰਦਰ ਸਿੰਘ ਹੁਸ਼ਿਆਰਪੁਰ ਵੀ ਮੌਕੇ ‘ਤੇ ਮੌਜੂਦ ਰਹੇ। ਕੈਂਪ ਦੌਰਾਨ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਸ਼ਿਕਾਇਤਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ। ਮੌਕੇ ‘ਤੇ ਹਾਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ, ਸਾਬਕਾ ਸੈਨਿਕਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਪੁਲਿਸ ਵਿਭਾਗ ਨਾਲ ਸੰਬੰਧਿਤ ਮਸਲਿਆਂ ਤੇ ਜ਼ਮੀਨੀ ਵਿਵਾਦਾਂ ਦਾ ਆਪਸੀ ਸਹਿਮਤੀ ਅਤੇ ਕਾਨੂੰਨੀ ਦਾਇਰੇ ਅੰਦਰ ਰਹਿ ਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਜੀਤ ਸਿੰਘ (ਸੇਵਾਮੁਕਤ) ਨੇ ਦੱਸਿਆ ਕਿ ਦੇਸ਼ ਦੀ ਸੇਵਾ ਕਰਕੇ ਸੇਵਾਮੁਕਤ ਹੋਏ ਫ਼ੌਜੀਆਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਸਾਡਾ ਮੁੱਖ ਫ਼ਰਜ਼ ਹੈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਕੰਮਾਂ ਲਈ ਵਚਨਬੱਧਤਾ ਸਦਕਾ ਕੈਂਪ ਵਿਚ ਪਹੁੰਚੇ ਸਾਬਕਾ ਸੈਨਿਕਾਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਹੋਣ ‘ਤੇ ਤਸੱਲੀ ਪ੍ਰਗਟਾਈ।
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਡਾ. ਰਵਜੋਤ ਸਿੰਘ ਦੀ ਅਗਵਾਈ ’ਚ ਅਨੇਕਾਂ ਵਿਅਕਤੀ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।