ਪਰਵਿੰਦਰ ਝੋਟਾ ਦੇ ਕਤਲ ਨੇ ‘ਆਪ’ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਖੋਲ੍ਹੀ ਪੋਲ - ਅਜੈ ਕੌਸ਼ਲ ਸੇਠੂ
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)- ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਯਤਨਸ਼ੀਲ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਿਣਾਉਣੀ ਵਾਰਦਾਤ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ।
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)- ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਯਤਨਸ਼ੀਲ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਿਣਾਉਣੀ ਵਾਰਦਾਤ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਇਸ ਘਟਨਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਇਹ ਬੇਹੱਦ ਚਿੰਤਾਜਨਕ ਸਥਿਤੀ ਹੈ। ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿਚ ਡਰ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਲੋਕਾਂ ਦਾ ਮਨੋਬਲ ਵੀ ਕਮਜ਼ੋਰ ਹੁੰਦਾ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿਚ ਅੱਜ ਕਾਨੂੰਨ ਦੇ ਰਾਜ ਦੀ ਬਜਾਏ ਜੰਗਲ ਰਾਜ ਵਰਗੀ ਸਥਿਤੀ ਦਿਖਾਈ ਦੇ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ ਅਤੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚ ਕਾਨੂੰਨ ਦਾ ਰਾਜ ਸਥਾਪਤ ਹੋ ਸਕੇ ਤੇ ਆਮ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।