19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਦੇ ਵਫ਼ਦ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਪੱਸੀ ਕੰਢੀ, 18 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪੰਜਾਬ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਾ.

ਅਜੀਤ ਡੈਸਕ 19-10-2026
ਪੱਸੀ ਕੰਢੀ, 18 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪੰਜਾਬ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਅਤੇ ਇਸ ਸੰਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਮੰਗ-ਪੱਤਰ ਭੇਟ ਕੀਤਾ। ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਭੱਟੀ ਦੀ ਅਗਵਾਈ ’ਚ ਵਫ਼ਦ ਵਲੋਂ ਮੰਗ ਕੀਤੀ ਗਈ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਵੀ ਅਜਿਹੀਆਂ ਘਟਨਾਵਾਂ ਵਾਪਰ ਦੀਆਂ ਹਨ, ਇਨ੍ਹਾਂ ਘਟਨਾਵਾਂ ਦੇ ਰੋਸ ਵਜੋਂ ਸਮਾਜ ਵਲੋਂ ਵਾਰ ਵਾਰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾਂਦਾ ਹੈ। ਜੇਕਰ ਸਖ਼ਤ ਕਾਨੂੰਨ ਬਣਾ ਕੇ ਸਖ਼ਤ ਸਜ਼ਾ ਮੌਕੇ ’ਤੇ ਦਿੱਤੀ ਜਾਵੇ ਤਾਂ ਪੰਜਾਬ ਬੰਦ ਕਰਾਉਣ ਦੀ ਨੌਬਤ ਨਹੀਂ ਆਵੇਗੀ, ਜਿਸ ਨਾਲ ਵਪਾਰਕ ਅਦਾਰਿਆਂ ਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਰੋਸਾ ਦਿੱਤਾ ਕਿ ਉਕਤ ਮੰਗਾਂ ਅੱਗੇ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਂ ਕੱਢ ਕੇ ਸੁਸਾਇਟੀ ਆਗੂਆਂ ਦੀ ਮੀਟਿੰਗ ਸੱਦੀ ਜਾਵੇਗੀ ਤੇ ਇਨ੍ਹਾਂ ਮੰਗ਼ਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ, ਮੀਤ ਪ੍ਰਧਾਨ ਹਰਦਿੰਦਰ ਦੀਪਕ, ਸਕੱਤਰ ਡਾ. ਬਲਜੀਤ ਸਿੰਘ, ਪ੍ਰੈੱਸ ਸਕੱਤਰ ਮਹਿੰਦਰ ਕੁਮਾਰ ਮਲਹੋਤਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਬੈਟਲ ਆਫ਼ ਦ ਬੈਂਡਜ਼ 2026’ ਵਿਚ ਸੀ. ਆਈ. ਐਸ. ਦਸੂਹਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿਖੇ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।