19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਚਮਕਾਇਆ ਨਾਂਅ

ਦਸੂਹਾ, 18 ਅਕਤੂਬਰ (ਭੁੱਲਰ)-ਐਸ. ਵੀ.

ਅਜੀਤ ਡੈਸਕ 19-10-2026
ਦਸੂਹਾ, 18 ਅਕਤੂਬਰ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਰਸ਼ਮੀ ਮੈਗੀ ਨੇ ਦੱਸਿਆ ਕਿ ਰਣਵੀਰ ਸਿੰਘ, ਅਭਿਜੀਤ ਸਿੰਘ ਤੇ ਗੁਰਵੀਰ ਸਿੰਘ ਨੇ ਅੰਡਰ-14 ਵਰਗ ਵਿਚ ਬਾਸਕਟਬਾਲ ਮੁਕਾਬਲੇ ਦੌਰਾਨ ਸੋਨੇ ਦੇ ਤਗਮੇ ਜਿੱਤੇ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸੇ ਤਰ੍ਹਾਂ ਮਨਪ੍ਰੀਤ ਸਿੰਘ ਨੇ ਅੰਡਰ-17 ਵਰਗ ਦੇ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ ਕੀਤਾ। ਸਕੂਲ ਦੀਆਂ ਖੇਡ ਪ੍ਰਾਪਤੀਆਂ ’ਚ ਹੋਰ ਵਾਧਾ ਕਰਦਿਆਂ ਬੀਰ ਫ਼ਤਿਹ ਸਿੰਘ ਨੇ ਅੰਡਰ-11 ਵਰਗ ਦੇ ਕੁਸ਼ਤੀ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਅਰਸ਼ਨਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਹਾਸਿਲ ਕੀਤਾ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਕੀਤਾ ਯਾਦ ਅਗਲੀ ਖ਼ਬਰ ਵਪਾਰ ਮੰਡਲ ਦਸੂਹਾ ਵਲੋਂ ਨਵ ਨਿਯੁਕਤ ਐਸ. ਐਚ. ਓ. ਦਸੂਹਾ ਨਾਲ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।