20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨੰਗਲ ਖਨੌੜਾ ਵਿਖੇ ਤੀਸਰੇ ਸਾਲਾਨਾ ਵਾਲੀਬਾਲ ਟੂਰਨਾਮੈਂਟ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਹਰਸਿਮਰਤ ਸਾਹੀ

ਤਲਵਾੜਾ, 19 ਅਕਤੂਬਰ (ਮਹਿਤਾ)-ਤਲਵਾੜੇ ਨਜ਼ਦੀਕ ਪੈਂਦੇ ਪਿੰਡ ਨੰਗਲ ਖਨੌੜਾ ਵਿਖੇ ਨੰਗਲ ਯੂਥ ਕਲੱਬ ਕਮੇਟੀ ਵਲੋਂ ਤੀਸਰੇ ਸਾਲਾਨਾ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ। ਇਸ ਮੌਕੇ ਟੂਰਨਾਮੈਂਟ ’ਚ ਮੁੱਖ ਮਹਿਮਾਨ ਡਾ.

ਅਜੀਤ ਡੈਸਕ 20-10-2026
ਤਲਵਾੜਾ, 19 ਅਕਤੂਬਰ (ਮਹਿਤਾ)-ਤਲਵਾੜੇ ਨਜ਼ਦੀਕ ਪੈਂਦੇ ਪਿੰਡ ਨੰਗਲ ਖਨੌੜਾ ਵਿਖੇ ਨੰਗਲ ਯੂਥ ਕਲੱਬ ਕਮੇਟੀ ਵਲੋਂ ਤੀਸਰੇ ਸਾਲਾਨਾ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ। ਇਸ ਮੌਕੇ ਟੂਰਨਾਮੈਂਟ ’ਚ ਮੁੱਖ ਮਹਿਮਾਨ ਡਾ. ਹਰਸਿਮਰਤ ਸਾਹੀ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ। ਡਾ. ਸਾਹੀ ਨੇ ਬੋਲਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੰਗਲ ਯੂਥ ਕਲੱਬ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਸਫਲ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਲੇ ਅਜਿਹੇ ਉਪਰਾਲੇ ਸਮਾਜ ਲਈ ਪ੍ਰੇਰਨਾਦਾਇਕ ਹਨ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਅਸ਼ੋਕ ਸਭਰਵਾਲ, ਸਾਬਕਾ ਮੰਡਲ ਪ੍ਰਧਾਨ ਸ਼ਿਵ ਪਾਲ, ਰਾਮ ਪੱਲੀ, ਸੋਮਨਾਥ, ਡਾ. ਰਜਿੰਦਰ, ਅਮਿੱਤ ਠਾਕੁਰ, ਪ੍ਰਿੰਸ ਠਾਕੁਰ, ਦੀਪਕ ਠਾਕੁਰ, ਬ੍ਰਿਜ ਸ਼ਰਮਾ, ਸੋਮ ਦੱਤ ਸ਼ਰਮਾ, ਕਮਲਜੀਤ ਸਿੰਘ, ਸੁਬਹਾਸ ਚੰਦ ਵਿਪਨ ਕੁਮਾਰ ਸਰੂਪ ਲਾਲ ਤੇ ਹੋਰ ਖਿਡਾਰੀ ਤੇ ਪਤਵੰਤੇ ਸੱਜਣ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 29 ਸੋਨ ਤਗਮੇ ਜਿੱਤ ਕੇ ਹਾਸਿਲ ਕੀਤਾ ਪਹਿਲਾ ਸਥਾਨ, ਵਿਦਿਆਰਥੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਦੁਸਹਿਰੇ ਤੇ ਦੁਰਗਾ ਪੂਜਾ ਦਾ ਸ਼ਾਨਦਾਰ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।