ਬਾਬਾ ਭਗਤ ਸਿੰਘ ਦੀ ਯਾਦ ’ਚ ਖ਼ਾਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਸ਼ਾਮਚੁਰਾਸੀ, 20 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸਿੰਘ ਸਭਾ ਖ਼ਾਨਪੁਰ (ਸਹੋਤਾ) ਵਿਖੇ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਬਾਬਾ ਕੁਲਵੰਤ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।
ਅਜੀਤ ਡੈਸਕ
21-10-2026