21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ਹੁਸ਼ਿਆਰਪੁਰ ‘ਚ ਨੰਨ੍ਹੇ-ਮੁੰਨੇ ਬੱਚਿਆਂ ਨੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਰਵਾਏ ਸਮਾਗਮ ਦਾ ਮੁੱਖ ਉਦੇਸ਼ ਅਰਲੀ ਲਰਨਰਜ਼ ਨੂੰ ਜਿੱਤ ਦੇ ਸਦੀਵੀ ਸੰਦੇਸ਼ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਤੇ ਰਵਾਇਤਾਂ ਨਾਲ ਜੋੜਨਾ ਸੀ।

ਅਜੀਤ ਡੈਸਕ 21-10-2026
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ਹੁਸ਼ਿਆਰਪੁਰ ‘ਚ ਨੰਨ੍ਹੇ-ਮੁੰਨੇ ਬੱਚਿਆਂ ਨੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਰਵਾਏ ਸਮਾਗਮ ਦਾ ਮੁੱਖ ਉਦੇਸ਼ ਅਰਲੀ ਲਰਨਰਜ਼ ਨੂੰ ਜਿੱਤ ਦੇ ਸਦੀਵੀ ਸੰਦੇਸ਼ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਤੇ ਰਵਾਇਤਾਂ ਨਾਲ ਜੋੜਨਾ ਸੀ। ਇਸ ਮੌਕੇ ਬੱਚਿਆਂ ਨੇ ਰਾਮਾਇਣ ਦੇ ਵੱਖ-ਵੱਖ ਪਾਤਰਾਂ ਦੇ ਮਨਮੋਹਕ ਪਹਿਰਾਵਿਆਂ ‘ਚ ਸਜੇ ਹੋਏ ਆਏ। ਉਨ੍ਹਾਂ ਦੇ ਉਤਸ਼ਾਹ ਤੇ ਸੁੰਦਰ ਪਹਿਰਾਵਿਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਮਾਗਮ ਰਾਹੀਂ ਬੱਚਿਆਂ ਨੂੰ ਸੱਚਾਈ, ਹਿੰਮਤ, ਦਇਆ ਤੇ ਨੇਕੀ ਵਰਗੀਆਂ ਕਦਰਾਂ-ਕੀਮਤਾਂ ਨੂੰ ਸਮਝਣ ਦਾ ਮੌਕਾ ਮਿਲਿਆ। ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਗਿੱਲ ਨੇ ਕਿਹਾ ਕਿ ਦਸਹਿਰੇ ਵਰਗੇ ਤਿਉਹਾਰ ਬੱਚਿਆਂ ਵਿਚ ਸੱਭਿਆਚਾਰਕ ਜਾਗਰੂਕਤਾ ਤੇ ਨੈਤਿਕ ਕਦਰਾਂ- ਕੀਮਤਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਨੰਨ੍ਹੇ ਬੱਚਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਦਇਆ ਅਤੇ ਪਿਆਰ ਅਪਣਾਉਣ ਅਤੇ ਸੰਵੇਦਨਸ਼ੀਲ ਤੇ ਜ਼ਿੰਮੇਵਾਰ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਨਕਾਰਾਤਮਿਕਤਾ ’ਤੇ ਜਿੱਤ ਪ੍ਰਾਪਤ ਕਰਨਾ ਅਤੇ ਸਮਾਜ ’ਚ ਪਿਆਰ, ਸਕਾਰਾਤਮਿਕਤਾ ਤੇ ਸਦਭਾਵਨਾ ਫੈਲਾਉਣਾ ਹੈ।
ਪਿਛਲੀ ਖ਼ਬਰ ਗਲੈਕਸੀ ਹੌਂਡਾ ਹੁਸ਼ਿਆਰਪੁਰ ਵਿਖੇ ਨਵੀਂ ਹੌਂਡਾ ਐਲੀਵੇਟ ਦੀ ਸ਼ਾਨਦਾਰ ਲਾਂਚਿੰਗ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਏਗਾ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ-ਵਿਜੇ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।