21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

2027 ਦੀਆਂ ਚੋਣਾਂ ਤੇ ਸੂਬੇ ਦੇ ਅਹਿਮ ਮੁੱਦਿਆਂ ਸੰਬੰਧੀ ਜ਼ਿਲ੍ਹਾ ਭਾਜਪਾ ਵਲੋਂ ਨੰਨੂ ਦੀ ਅਗਵਾਈ ’ਚ ਭਰਵੀਂ ਮੀਟਿੰਗ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਨਵ-ਨਿਯੁਕਤ ਟੀਮ ਦੀ ਪਹਿਲੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ‘ਚ ਪੰਜਾਬ ਦੇ ਜਨਰਲ ਸਕੱਤਰ ਰਜਨੀਸ਼ ਧੀਮਾਨ, ਜ਼ਿਲ੍ਹਾ ਇੰਚਾਰਜ ਸੁਸ਼ੀਲ ਸ਼ਰਮਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸ਼ਾਮਚੁਰਾਸੀ ਬੀਬੀ ਮਹਿੰਦਰ ਕੌਰ ਜੋਸ਼, ਹਲਕਾ ਇੰਚਾਰਜ ਚੱਬੇਵਾਲ ਡਾ: ਦਿਲਬਾਗ ਰਾਏ, ਹਲਕਾ ਇੰਚਾਰਜ ਗੜ੍ਹਸ਼ੰਕਰ ਨਿਮਿਸ਼ਾ ਮਹਿਤਾ, ਵਿਨੈ ਖੰਨਾ ਅਤੇ ਹੋਰਨਾਂ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਰਕਰਾਂ ਦਾ ਮਾਰਗਦਰਸ਼ਨ ਕੀਤਾ।

ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਨਵ-ਨਿਯੁਕਤ ਟੀਮ ਦੀ ਪਹਿਲੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ‘ਚ ਪੰਜਾਬ ਦੇ ਜਨਰਲ ਸਕੱਤਰ ਰਜਨੀਸ਼ ਧੀਮਾਨ, ਜ਼ਿਲ੍ਹਾ ਇੰਚਾਰਜ ਸੁਸ਼ੀਲ ਸ਼ਰਮਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸ਼ਾਮਚੁਰਾਸੀ ਬੀਬੀ ਮਹਿੰਦਰ ਕੌਰ ਜੋਸ਼, ਹਲਕਾ ਇੰਚਾਰਜ ਚੱਬੇਵਾਲ ਡਾ: ਦਿਲਬਾਗ ਰਾਏ, ਹਲਕਾ ਇੰਚਾਰਜ ਗੜ੍ਹਸ਼ੰਕਰ ਨਿਮਿਸ਼ਾ ਮਹਿਤਾ, ਵਿਨੈ ਖੰਨਾ ਅਤੇ ਹੋਰਨਾਂ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਰਕਰਾਂ ਦਾ ਮਾਰਗਦਰਸ਼ਨ ਕੀਤਾ। ਮੀਟਿੰਗ ਦੌਰਾਨ 2027 ਦੀਆਂ ਚੋਣਾਂ, ਪੰਜਾਬ ਸਰਕਾਰ ਨਾਲ ਸਬੰਧਿਤ ਵੱਖ-ਵੱਖ ਜਨਹਿੱਤ ਮੁੱਦਿਆਂ, ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਬੂਥ ਪੱਧਰ ਤੱਕ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਬੂਥ ਕਮੇਟੀਆਂ ਦੇ ਗਠਨ ਅਤੇ ਮੰਡਲ ਪੱਧਰ ‘ਤੇ ਮੀਟਿੰਗਾਂ ਕਰਨ ਸਬੰਧੀ ਵੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਉਕਤ ਆਗੂਆਂ ਨੇ ਪਾਰਟੀ ਦੇ ਵਿਸਥਾਰ ਅਤੇ ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸੂਬੇ ‘ਚ ਅਰਾਜਿਕਤਾ ਦਾ ਮਾਹੌਲ ਬਣਿਆ ਹੋਇਆ ਅਤੇ ਪੰਜਾਬ ਦਾ ਹਰੇਕ ਵਰਗ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਜਿੱਤ ਕੇ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ ਅਤੇ ਸੂਬੇ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਨੇ ਮੀਟਿੰਗ ‘ਚ ਸ਼ਾਮਿਲ ਸਮੁੱਚੇ ਸੀਨੀਅਰ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਭਾਜਪਾ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ‘ਤੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਯੋਜਨਾਬੰਦੀ ਅਤੇ ਲਗਨ ਨਾਲ ਕੰਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ-ਇਬਰਾਹੀਮਪੁਰ, ਭਾਤਪੁਰ ਅਗਲੀ ਖ਼ਬਰ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੱਢਿਆ ਵਿਸ਼ਾਲ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।