ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ
ਹੁਸ਼ਿਆਰਪੁਰ, 21 ਅਕਤੂਬਰ (ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੀ ਮੀਟਿੰਗ ਪ੍ਰਧਾਨ ਵਿਜੇ ਅਰੋੜਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸਮਾਜ ਵਿਚ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਲਿਆ। ਮੀਟੰਗ ’ਚ ਸਮਾਜ ਸੇਵੀ ਸੰਜੀਵ ਅਰੋੜਾ, ਉਮੇਸ਼ ਰਾਣਾ, ਰਾਜੇਸ਼ ਨੰਦਾ, ਅਸ਼ਵਨੀ ਦੱਤਾ ਤੇ ਸੂਰਜ ਕੁਮਾਰ ਵੀ ਹਾਜ਼ਰ ਸਨ।
ਹੁਸ਼ਿਆਰਪੁਰ, 21 ਅਕਤੂਬਰ (ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੀ ਮੀਟਿੰਗ ਪ੍ਰਧਾਨ ਵਿਜੇ ਅਰੋੜਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸਮਾਜ ਵਿਚ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਲਿਆ। ਮੀਟੰਗ ’ਚ ਸਮਾਜ ਸੇਵੀ ਸੰਜੀਵ ਅਰੋੜਾ, ਉਮੇਸ਼ ਰਾਣਾ, ਰਾਜੇਸ਼ ਨੰਦਾ, ਅਸ਼ਵਨੀ ਦੱਤਾ ਤੇ ਸੂਰਜ ਕੁਮਾਰ ਵੀ ਹਾਜ਼ਰ ਸਨ। ਵਿਜੇ ਅਰੋੜਾ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਦੇ ਸਾਹਮਣੇ ਇਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਇਸ ਕਾਰਨ ਅਨੇਕਾਂ ਪਰਿਵਾਰਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਯਤਨ ਕਰਨਾ ਜ਼ਰੂਰੀ ਹੈ। ਇਸੇ ਉਦੇਸ਼ ਤਹਿਤ ਕਲੱਬ ਵਲੋਂ ਜਲਦੀ ਹੀ ਵੱਖ-ਵੱਖ ਇਲਾਕਿਆਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਕਾਲਜਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਾਗਰੂਕਤਾ ਸੈਮੀਨਾਰ ਕਰਵਾ ਕੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਸੰਜੀਵ ਅਰੋੜਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖ਼ੁਦ ਨਸ਼ਿਆਂ ਦੇ ਮਾੜੇ ਨਤੀਜਿਆਂ ਨੂੰ ਸਮਝਣਗੇ ਤੇ ਦੂਜਿਆਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਗੇ। ਸਮੂਹ ਮੈਂਬਰਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫ਼ੈਲਾਉਣ ਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਸੁਰੱਖਿਅਤ ਜੀਵਨ ਵੱਲ ਪ੍ਰੇਰਿਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।