22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਾਦਾ-ਦਾਦੀ ਅਤੇ ਨਾਨਾ-ਨਾਨੀ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ - ਸਚਿਨ ਸਮਿਆਲ

ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਜੀਵਨ ਵਿਚ ਬਜ਼ੁਰਗਾਂ ਦੇ ਪਿਆਰ, ਸਿਆਣਪ ਅਤੇ ਅਨਮੋਲ ਯੋਗਦਾਨ ਨੂੰ ਸਨਮਾਨ ਦਿੱਤਾ ਗਿਆ।

ਅਜੀਤ ਡੈਸਕ 22-10-2026
ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਜੀਵਨ ਵਿਚ ਬਜ਼ੁਰਗਾਂ ਦੇ ਪਿਆਰ, ਸਿਆਣਪ ਅਤੇ ਅਨਮੋਲ ਯੋਗਦਾਨ ਨੂੰ ਸਨਮਾਨ ਦਿੱਤਾ ਗਿਆ। ਪ੍ਰਿੰਸੀਪਲ ਨੀਤੂ ਜੌਹਰੀ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਵਿਚ ਨਾਚ ਅਤੇ ਸੰਗੀਤ ਦੀਆਂ ਪੇਸ਼ਕਾਰੀਆਂ ਸ਼ਾਮਿਲ ਸਨ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਪ੍ਰੋਗਰਾਮ ਰਾਹੀਂ ਦਾਦਾ-ਦਾਦੀ, ਨਾਨਾ-ਨਾਨੀ ਅਤੇ ਪੋਤੇ-ਪੋਤੀਆਂ ਤੇ ਦੋਹਤੇ-ਦੋਹਤੀਆਂ ਦੇ ਪਿਆਰ ਭਰੇ ਰਿਸ਼ਤੇ ਨੂੰ ਦਰਸਾਉਂਦਿਆਂ ਪਿਆਰ, ਸਤਿਕਾਰ ਅਤੇ ਪਰਿਵਾਰਕ ਕਦਰਾਂ-ਕੀਮਤਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਅਤੇ ਮੈਨੇਜਿੰਗ ਡਾਇਰੈਕਟਰ ਸਚਿਨ ਸਮਿਆਲ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਜ਼ੁਰਗ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਨੀਤੂ ਜੌਹਰੀ ਨੇ ਕਿਹਾ ਕਿ ਦਾਦਾ-ਦਾਦੀ ਅਤੇ ਨਾਨਾ-ਨਾਨੀ ਬੱਚਿਆਂ ਲਈ ਪਿਆਰ, ਸਿਆਣਪ ਅਤੇ ਮਾਰਗਦਰਸ਼ਨ ਦਾ ਅਨਮੋਲ ਸਰੋਤ ਹਨ। ਉਨ੍ਹਾਂ ਦਾ ਤਜਰਬਾ, ਸਨੇਹ ਬੱਚਿਆਂ ਦੇ ਨੈਤਿਕ ਅਤੇ ਭਾਵਨਾਤਮਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਇਹ ਸਮਾਗਮ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਦੀ ਭਾਵਨਾ ਨੂੰ ਸਮਰਪਿਤ ਰਿਹਾ। ਇਸ ਨੇ ਵੱਖ-ਵੱਖ ਪੀੜ੍ਹੀਆਂ ਵਿਚਕਾਰ ਪਿਆਰ ਅਤੇ ਆਪਸੀ ਸਾਂਝ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ, ਜੋ ਕਿ ਸਲਾਹੁਣਯੋਗ ਹੈ।
ਪਿਛਲੀ ਖ਼ਬਰ ਅਧਿਆਪਕਾਂ-ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਜੈਪੁਰ ਅਤੇ ਰਣਥੰਭੋਰ ਦੀ ਵਿੱਦਿਅਕ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।