22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀ ਮਾਨਵੀ ਨੇ ਸੂਬਾ ਪੱਧਰੀ ਅਥਲੈਟਿਕਸ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਗਮਾ

ਅੱਡਾ ਸਰਾਂ, 21 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਵਿਦਿਆਰਥਣ ਮਾਨਵੀ ਸੈਣੀ ਨੇ ਲੁਧਿਆਣਾ ਵਿਖੇ ਕਰਵਾਈਆਂ ਸਕੂਲ ਖੇਡਾਂ ਦੀ ਸੂਬਾ ਪੱਧਰੀ ਐਥਲੈਟਿਕਸ ਪ੍ਰਤੀਯੋਗਤਾ ‘ਚ 200 ਮੀਟਰ ਦੌੜ ‘ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਮਾਨਵੀ ਦੀ ਇਹ ਪ੍ਰਾਪਤੀ ਨਾ ਸਿਰਫ਼ ਉਸ ਲਈ, ਸਗੋਂ ਸਮੁੱਚੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ।

ਜੇਤੂ ਵਿਦਿਆਰਥਣ ਮਾਨਵੀ ਸੈਣੀ ਨਾਲ ਪ੍ਰਿੰਸੀਪਲ ਪੂਜਾ ਪਟਿਆਲ ਤੇ ਹੋਰ। 22-10-2026
ਅੱਡਾ ਸਰਾਂ, 21 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਵਿਦਿਆਰਥਣ ਮਾਨਵੀ ਸੈਣੀ ਨੇ ਲੁਧਿਆਣਾ ਵਿਖੇ ਕਰਵਾਈਆਂ ਸਕੂਲ ਖੇਡਾਂ ਦੀ ਸੂਬਾ ਪੱਧਰੀ ਐਥਲੈਟਿਕਸ ਪ੍ਰਤੀਯੋਗਤਾ ‘ਚ 200 ਮੀਟਰ ਦੌੜ ‘ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਮਾਨਵੀ ਦੀ ਇਹ ਪ੍ਰਾਪਤੀ ਨਾ ਸਿਰਫ਼ ਉਸ ਲਈ, ਸਗੋਂ ਸਮੁੱਚੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਮਾਨਵੀ ਸੈਣੀ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਸ ਦੇ ਪਰਿਵਾਰ ਅਤੇ ਸਕੂਲ ਦੇ ਖੇਡ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਮਾਨਵੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੀ ਰਹੇਗੀ। ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਨੇ ਵੀ ਮਾਨਵੀ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਬੱਚਿਆਂ ਨੂੰ ਵੀ ਮਿਹਨਤ ਕਰਨ, ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਆਪਣੇ ਨਿਰਧਾਰਿਤ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਸਕੂਲ ਦੀਆਂ ਕੋਆਰਡੀਨੇਟਰ ਵਿਨੀਤਾ ਬਲੌਰੀਆ, ਸੁਜਾਤਾ ਛਾਬੜਾ, ਸ਼ਿਵਾਨੀ ਅਤੇ ਅਮਨੀਤ ਸੈਣੀ ਨੇ ਵੀ ਮਾਨਵੀ ਨੂੰ ਇਸ ਸ਼ਾਨਦਾਰ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ। ਸਮੁੱਚੇ ਸਕੂਲ ਪਰਿਵਾਰ ਨੇ ਉਸ ਦੀ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਨਵੀ ਵਲੋਂ ਜਿੱਤਿਆ ਗਿਆ ਕਾਂਸੀ ਦਾ ਤਗਮਾ ਸਿਰਫ਼ ਇੱਕ ਖੇਡ ਪ੍ਰਾਪਤੀ ਹੀ ਨਹੀਂ, ਸਗੋਂ ਸਕੂਲ ਦੀ ਉਸ ਸੋਚ ਦਾ ਪ੍ਰਤੀਕ ਵੀ ਹੈ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆ ਵੁਸ਼ੂ ਖੇਡਾਂ ’ਚ ਖਿਡਾਰੀਆਂ ਨੇ 4 ਗੋਲਡ, 4 ਸਿਲਵਰ ਤੇ 8 ਕਾਂਸੇ ਦੇ ਮੈਡਲ ਜਿਤੇ ਅਗਲੀ ਖ਼ਬਰ ਵੱਡੀ ਰੁਮਾਲੀ ਦੀ ਕੁਸ਼ਤੀ ਪ੍ਰਿਤਪਾਲ ਤੇ ਛੋਟੀ ਰੁਮਾਲੀ ਦੀ ਕੁਸ਼ਤੀ ਕਿੰਨੂ ਸ਼ੇਖ਼ਾਂ ਨੇ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।