ਪਸ਼ੂ ਮੰਡੀ ਨੂੰ ਮੁੜ ਸ਼ੁਰੂ ਕਰਨ ’ਤੇ ਕਿਸਾਨ ਜਥੇਬੰਦੀ ਵਲੋਂ ਡੀ. ਸੀ. ਦਾ ਧੰਨਵਾਦ
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਤੇ ਆਸ-ਪਾਸ ਇਲਾਕਿਆਂ ਤੋਂ ਲੋਕਾਂ ਨੂੰ ਆਪਣੇ ਪਸ਼ੂ ਵੇਚਣ ਤੇ ਖ਼ਰੀਦਣ ਲਈ 200-250 ਕਿੱਲੋਮੀਟਰ ਦੂਰ ਜਾਣਾ ਪੈਂਦਾ ਸੀ, ਇਲਾਕੇ ਦੇ ਲੋਕਾਂ ਦੀ ਆਰਥਿਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਪਸ਼ੂ ਮੰਡੀ ਲਗਾਉਣ ਦਾ ਪ੍ਰਬੰਧ ਕਰਨ ਲਈ ਪਿਛਲੇ ਸਮੇਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇਕ ਮੰਗ-ਪੱਤਰ ਦਿੱਤਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਟਾਂਡਾ ਵਿਖੇ ਮਹੀਨੇ ’ਚ ਇਕ ਵਾਰ ਪਸ਼ੂ ਮੰਡੀ ਲਗਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ‘ਤੇ ਧੰਨਵਾਦ ਕਰਨ ਲਈ ਗੁਰਦੀਪ ਸਿੰਘ ਖੁਣ ਖੁਣ ਤੇ ਪਰਮਿੰਦਰ ਸਿੰਘ ਲਾਚੋਵਾਲ ਦੀ ਅਗਵਾਈ ਹੇਠ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਨੂੰ ਮਿਲਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲਾਚੋਵਾਲ ਤੇ ਖੁਣ ਖੁਣ ਨੇ ਸਾਂਝੇ ਤੌਰ ‘ਤੇ ਕਿਹਾ ਕਿ ਫ਼ਸਲਾਂ ਦੀ ਪੈਦਾਵਾਰ ’ਤੇ ਵੱਧ ਖ਼ਰਚ ਆਉਣ ਕਰਕੇ ਖੇਤੀ ਲਾਹੇਵੰਦ ਨਹੀਂ ਰਹੀ ਖ਼ਾਸ ਤੌਰ ‘ਤੇ ਕੰਡੀ ਦੇ ਇਲਾਕੇ ਵਿਚ ਲਾਵਾਰਸ ਜਾਨਵਰਾਂ ਦੀ ਭਰਮਾਰ ਕਾਰਨ ਖੇਤੀ ਕਰਨੀ ਹੋਰ ਵੀ ਔਖੀ ਹੋ ਗਈ ਹੈ ਤੇ ਲੋਕਾਂ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਗਈ ਹੈ, ਇਸ ਸਥਿਤੀ ਨੂੰ ਸਹੀ ਕਰਨ ਲਈ ਜੋ ਕਿਸਾਨਾਂ ਅਤੇ ਲੋਕਾਂ ਦੀ ਮੰਗ ਸੀ ਜਿਸ ਨੂੰ ਪੂਰਾ ਕੀਤਾ ਹੈ।
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਤੇ ਆਸ-ਪਾਸ ਇਲਾਕਿਆਂ ਤੋਂ ਲੋਕਾਂ ਨੂੰ ਆਪਣੇ ਪਸ਼ੂ ਵੇਚਣ ਤੇ ਖ਼ਰੀਦਣ ਲਈ 200-250 ਕਿੱਲੋਮੀਟਰ ਦੂਰ ਜਾਣਾ ਪੈਂਦਾ ਸੀ, ਇਲਾਕੇ ਦੇ ਲੋਕਾਂ ਦੀ ਆਰਥਿਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਪਸ਼ੂ ਮੰਡੀ ਲਗਾਉਣ ਦਾ ਪ੍ਰਬੰਧ ਕਰਨ ਲਈ ਪਿਛਲੇ ਸਮੇਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇਕ ਮੰਗ-ਪੱਤਰ ਦਿੱਤਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਟਾਂਡਾ ਵਿਖੇ ਮਹੀਨੇ ’ਚ ਇਕ ਵਾਰ ਪਸ਼ੂ ਮੰਡੀ ਲਗਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ‘ਤੇ ਧੰਨਵਾਦ ਕਰਨ ਲਈ ਗੁਰਦੀਪ ਸਿੰਘ ਖੁਣ ਖੁਣ ਤੇ ਪਰਮਿੰਦਰ ਸਿੰਘ ਲਾਚੋਵਾਲ ਦੀ ਅਗਵਾਈ ਹੇਠ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਨੂੰ ਮਿਲਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲਾਚੋਵਾਲ ਤੇ ਖੁਣ ਖੁਣ ਨੇ ਸਾਂਝੇ ਤੌਰ ‘ਤੇ ਕਿਹਾ ਕਿ ਫ਼ਸਲਾਂ ਦੀ ਪੈਦਾਵਾਰ ’ਤੇ ਵੱਧ ਖ਼ਰਚ ਆਉਣ ਕਰਕੇ ਖੇਤੀ ਲਾਹੇਵੰਦ ਨਹੀਂ ਰਹੀ ਖ਼ਾਸ ਤੌਰ ‘ਤੇ ਕੰਡੀ ਦੇ ਇਲਾਕੇ ਵਿਚ ਲਾਵਾਰਸ ਜਾਨਵਰਾਂ ਦੀ ਭਰਮਾਰ ਕਾਰਨ ਖੇਤੀ ਕਰਨੀ ਹੋਰ ਵੀ ਔਖੀ ਹੋ ਗਈ ਹੈ ਤੇ ਲੋਕਾਂ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਗਈ ਹੈ, ਇਸ ਸਥਿਤੀ ਨੂੰ ਸਹੀ ਕਰਨ ਲਈ ਜੋ ਕਿਸਾਨਾਂ ਅਤੇ ਲੋਕਾਂ ਦੀ ਮੰਗ ਸੀ ਜਿਸ ਨੂੰ ਪੂਰਾ ਕੀਤਾ ਹੈ। ਇਸ ਮੌਕੇ ਹਰਪ੍ਰੀਤ ਸਿੰਘ ਲਾਲੀ, ਅਕਬਰ ਸਿੰਘ ਬੂਰੇ ਜੱਟਾਂ, ਗੁਰਨਾਮ ਸਿੰਘ ਸਿੰਗੜੀਵਾਲਾ ਆਦਿ ਹਾਜ਼ਰ ਸਨ।