ਜ਼ਿਲ੍ਹੇ ਦੇ ਮੈਡੀਕਲ ਸਟੋਰਾਂ ’ਤੇ ਵਿਕ ਰਹੇ ਨਸ਼ਿਆਂ ਖ਼ਿਲਾਫ਼ ਜਥੇਬੰਦੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਨਸ਼ੇ ਦੇ ਕੈਪਸੂਲਾਂ ਤੇ ਗੋਲੀਆਂ ‘ਤੇ ਰੋਕ ਲਗਾਉਣ ਸੰਬੰਧੀ ਮੈਡੀਕਲ ਸਟੋਰਾਂ ਦੀ ਚੈਕਿੰਗ ਅਤੇ ਦੋਸ਼ੀ ਮੈਡੀਕਲ ਸਟੋਰਾਂ ਦੇ ਮਾਲਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮੰਗ-ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ‘ਚ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਵਲੋਂ ਪ੍ਰਾਪਤ ਕੀਤਾ।
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਨਸ਼ੇ ਦੇ ਕੈਪਸੂਲਾਂ ਤੇ ਗੋਲੀਆਂ ‘ਤੇ ਰੋਕ ਲਗਾਉਣ ਸੰਬੰਧੀ ਮੈਡੀਕਲ ਸਟੋਰਾਂ ਦੀ ਚੈਕਿੰਗ ਅਤੇ ਦੋਸ਼ੀ ਮੈਡੀਕਲ ਸਟੋਰਾਂ ਦੇ ਮਾਲਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮੰਗ-ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ‘ਚ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਵਲੋਂ ਪ੍ਰਾਪਤ ਕੀਤਾ। ਇਸ ਮੌਕੇ ਆਵਾਜ਼-ਏ-ਕੌਮ, ਸ਼੍ਰੋਮਣੀ ਅਕਾਲੀ ਦਲ (ਅ), ਬੇਗਮਪੁਰਾ ਟਾਈਗਰ ਫੋਰਸ, ਮਿਸਲ ਪੰਜਾਬ, ਅੰਬੇਡਕਰ ਫੋਰਸ ਪੰਜਾਬ, ਅਕਾਲੀ ਦਲ (ਵਾਰਿਸ ਪੰਜਾਬ ਦੇ), ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਪੰਜਾਬ ਜਥੇਬੰਦੀਆਂ ਦੇ ਆਗੂਆਂ ਨੋਬਲਜੀਤ ਸਿੰਘ, ਅਨਿਲ ਬਾਘਾ, ਗੁਰਨਾਮ ਸਿੰਘ ਸਿੰਗੜੀਵਾਲਾ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਕਾਹਲੋਂ ਆਦਿ ਨੇ ਕਿਹਾ ਕਿ ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਪਰਵਿੰਦਰ ਸਿੰਘ ਝੋਟਾ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਕਤਲ ਕਰ ਦਿੱਤਾ ਗਿਆ, ਜੋ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕੁਝ ਮੈਡੀਕਲ ਸਟੋਰਾਂ ਵਲੋਂ ਕਥਿਤ ਤੌਰ ‘ਤੇ ਨਸ਼ੇ ਦੇ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਨੂੰ ਧੜੱਲੇ ਨਾਲ ਵੇਚਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਕਤ ਮੰਗ ਸੰਬੰਧੀ ਜੇਕਰ 10 ਦਿਨਾਂ ‘ਚ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਉਕਤ ਮਸਲੇ ਦੀ ਨਿਗਰਾਨੀ ਸੰਬੰਧੀ ਬਣਾਈ ਗਈ 15 ਮੈਂਬਰੀ ਕਮੇਟੀ ਨੂੰ ਆਪਣੇ ਪੱਧਰ ‘ਤੇ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਮਨਦੀਪ ਸਿੰਘ, ਹਰਵਿੰਦਰ ਸਿੰਘ, ਰਣਬੀਰ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ ਲਵਲੀ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।