24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਲਿਖਤੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਕੇਸ਼ ਕੁਮਾਰ ਮੀਨਾ ਨੇ 25 ਅਕਤੂਬਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਜ਼ਿਲ੍ਹੇ ਵਿਚ ਲਿਖਤੀ ਪ੍ਰੀਖਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 11 ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਇਨ੍ਹਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਇਕੱਠੀ ਹੋਣ ਕਾਰਨ ਪ੍ਰੀਖਿਆ ਦੇ ਸੰਚਾਲਨ ਵਿਚ ਵਿਘਨ ਪੈਣ ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 24-10-2026
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਕੇਸ਼ ਕੁਮਾਰ ਮੀਨਾ ਨੇ 25 ਅਕਤੂਬਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਜ਼ਿਲ੍ਹੇ ਵਿਚ ਲਿਖਤੀ ਪ੍ਰੀਖਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 11 ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਇਨ੍ਹਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਇਕੱਠੀ ਹੋਣ ਕਾਰਨ ਪ੍ਰੀਖਿਆ ਦੇ ਸੰਚਾਲਨ ਵਿਚ ਵਿਘਨ ਪੈਣ ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਹ ਪਾਬੰਦੀ ਲਾਗੂ ਰਹੇਗੀ, ਉਨ੍ਹਾਂ ਵਿਚ ਰਿਆਤ ਬਾਹਰਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਨੈਨੋ ਟੈਕਨੌਲੋਜ਼ੀ ਚੰਡੀਗੜ੍ਹ ਰੋਡ ਹੁਸ਼ਿਆਰਪੁਰ, ਸਕੂਲ ਆਫ਼ ਐਮੀਨੈਂਸ ਬਾਗਪੁਰ ਸਤੌਰ, ਸਕੂਲ ਆਫ਼ ਐਮੀਨੈਂਸ ਪੁਰਹੀਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋ-ਐਜੂਕੇਸ਼ਨ ਨੇੜੇ ਪੁਲਿਸ ਸਟੇਸ਼ਨ ਸਿਟੀ ਰੇਲਵੇ ਰੋਡ, ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਊਨਾ ਰੋਡ, ਜੀ. ਐਮ. ਏ. ਸਿਟੀ ਪਬਲਿਕ ਸਕੂਲ ਜਲੰਧਰ ਰੋਡ, ਸੇਂਟ ਜੋਸਫ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਰੋਡ, ਵੁੱਡਲੈਂਡ ਓਵਰਸੀਜ਼ ਸਕੂਲ ਦਸੂਹਾ ਰੋਡ, ਐਸ. ਏ. ਵੀ. ਜੈਨ ਡੇਅ ਬੋਰਡਿੰਗ ਸਕੂਲ ਊਨਾ ਰੋਡ ਅਤੇ ਟਰਿੱਪਲ ਐਮ. ਸਕੂਲ ਆਫ਼ ਐਕਸੀਲੈਂਸ ਚੰਡੀਗੜ੍ਹ ਰੋਡ ਹੁਸ਼ਿਆਰਪੁਰ ਸ਼ਾਮਿਲ ਹਨ। ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਤਬਲਾ ਵਾਦਨ ਸਿੱਖਿਆ ਕੇਂਦਰ ਫ਼ਤਿਹਪੁਰ ’ਚ ਸੰਗੀਤ ਕਾਨਫ਼ਰੰਸ ਅੱਜ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀਆਂ ’ਚੋਂ 1 ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।