24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹਰਿੰਦਰ ਸਹੋਤਾ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਟਾਂਡਾ ਉੜਮੁੜ, 23 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਮੌਜੂਦਾ ਸਿਆਸੀ ਹਾਲਾਤ ਤੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਸਹੋਤਾ ਨੇ ਪੰਜਾਬ ਪ੍ਰਦੇਸ਼ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬੇ ਦੇ ਮੌਜੂਦਾ ਹਾਲਾਤ, ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਅਮਨ-ਕਾਨੂੰਨ ਦੀ ਸਥਿਤੀ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ ਤੇ ਡੂੰਘੀ ਚਿੰਤਾ ਪ੍ਰਗਟਾਈ।

ਅਜੀਤ ਡੈਸਕ 24-10-2026
ਟਾਂਡਾ ਉੜਮੁੜ, 23 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਮੌਜੂਦਾ ਸਿਆਸੀ ਹਾਲਾਤ ਤੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਸਹੋਤਾ ਨੇ ਪੰਜਾਬ ਪ੍ਰਦੇਸ਼ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬੇ ਦੇ ਮੌਜੂਦਾ ਹਾਲਾਤ, ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਅਮਨ-ਕਾਨੂੰਨ ਦੀ ਸਥਿਤੀ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ ਤੇ ਡੂੰਘੀ ਚਿੰਤਾ ਪ੍ਰਗਟਾਈ। ਇਸ ਦੌਰਾਨ ਹਰਿੰਦਰ ਸਿੰਘ ਸੁਹੋਤਾ ਨੇ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਵਿਭਾਗਾਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਪੰਜਾਬ ਇਸ ਵੇਲੇ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਅਪਰਾਧ ਤੇ ਗੈਂਗਸਟਰਵਾਦ ਦਾ ਬੋਲ ਬਾਲਾ ਹੈ ਜਿਸ ਕਾਰਨ ਆਮ ਸ਼ਹਿਰੀ, ਵਪਾਰੀ ਤੇ ਮਜ਼ਦੂਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਦੋਵਾਂ ਆਗੂਆਂ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਤੇ ਲੋਕ ਹਿੱਤਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਜੱਸੋਵਾਲ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਅਗਲੀ ਖ਼ਬਰ ਰਿਟਾ: ਇੰਸਪੈਕਟਰ ਕੇਵਲ ਸਿੰਘ ਨਮਿਤ ਪਾਠ ਦਾ ਭੋਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।