25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼ਹੀਦ ਪਰਮਜੀਤ ਸਿੰਘ ਨੂੰ ਫ਼ੁੱਲ ਮਲਾਵਾਂ ਭੇਟ

ਦਸੂਹਾ, 24 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਸ਼ਹੀਦ ਪਰਮਜੀਤ ਸਿੰਘ ਨੂੰ ਸਮਰਪਿਤ ਪ੍ਰਿੰਸੀਪਲ ਰਣਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ। ਇਸ ਮੌਕੇ ਉਨ੍ਹਾਂ ਦੀ ਤਸਵੀਰ ’ਤੇ ਫ਼ੁਲ ਮਲਾਵਾਂ ਭੇਟ ਕੀਤੀਆਂ ਗਈਆਂ।

ਅਜੀਤ ਡੈਸਕ 25-10-2026
ਦਸੂਹਾ, 24 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਸ਼ਹੀਦ ਪਰਮਜੀਤ ਸਿੰਘ ਨੂੰ ਸਮਰਪਿਤ ਪ੍ਰਿੰਸੀਪਲ ਰਣਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ। ਇਸ ਮੌਕੇ ਉਨ੍ਹਾਂ ਦੀ ਤਸਵੀਰ ’ਤੇ ਫ਼ੁਲ ਮਲਾਵਾਂ ਭੇਟ ਕੀਤੀਆਂ ਗਈਆਂ। ਪ੍ਰਿੰਸੀਪਲ ਰਣਜੀਤ ਸਿੰਘ ਨੇ ਉਨ੍ਹਾਂ ਦੇ ਜੀਵਨ ਸੰਬੰਧੀ ਚਾਨਣਾ ਪਾਇਆ ਤੇ ਕਿਹਾ ਕਿ ਪਰਮਜੀਤ ਸਿੰਘ ਇਕ ਇਮਾਨਦਾਰ ਸ਼ਖ਼ਸੀਅਤ ਦੇ ਮਾਲਕ ਸਨ। ਇਸ ਮੌਕੇ ਇੰਸਪੈਕਟਰ ਵਿਨੋਦ ਕੁਮਾਰ ਪੀ. ਏ. ਪੀ. ਅੰਮ੍ਰਿਤਸਰ, ਏ. ਐਸ. ਆਈ., ਜਸਪ੍ਰੀਤ ਸਿੰਘ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇੰਸਪੈਕਟਰ ਵਿਨੋਦ ਕੁਮਾਰ ਨੇ ਸ਼ਹੀਦ ਪਰਮਜੀਤ ਸਿੰਘ ਦੇ ਜੀਵਨ ਬਾਰੇ ਬੱਚਿਆਂ ਨੂੰ ਵਿਸਥਾਰ ਨਾਲ ਦੱਸਿਆ। ਅਮਰਜੀਤ ਸਿੰਘ ਲੈਕਚਰਾਰ ਨੇ ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਮੌਕੇ ਸ਼ਹੀਦ ਪਰਮਜੀਤ ਸਿੰਘ ਦੀ ਯਾਦ ਵਿਚ ਬੂਟਾ ਲਗਾਇਆ ਤੇ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਸਟਾਫ਼ ਮੈਂਬਰਜ਼ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਲਵਰ ਓਕ ਸਕੂਲ ’ਚ ਪ੍ਰਾਇਮਰੀ ਵਿੰਗ ਦਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਪਿੰਡ ਮੱਕੋਵਾਲ ਵਿਖੇ ‘ਵਿਸ਼ਵ ਪੋਲੀਓ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।