24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟਾਂਡਾ ਬਲਾਕ ਵਿਚ ਵਿਸ਼ਵ ਆਇਓਡੀਨ ਦੀ ਘਾਟ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ

ਟਾਂਡਾ, 24 ਅਕਤੂਬਰ (ਭਗਵਾਨ ਸਿੰਘ ਸੈਣੀ)-ਡਾ. ਜਤਿੰਦਰ ਸਿੰਘ ਗਿੱਲ ਐੱਸ.

ਅਜੀਤ ਡੈਸਕ 25-10-2026
ਟਾਂਡਾ, 24 ਅਕਤੂਬਰ (ਭਗਵਾਨ ਸਿੰਘ ਸੈਣੀ)-ਡਾ. ਜਤਿੰਦਰ ਸਿੰਘ ਗਿੱਲ ਐੱਸ. ਐੱਮ. ਓ. ਟਾਂਡਾ ਤੇ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਟਾਂਡਾ ਬਲਾਕ ਵਿਚ ਵਿਸ਼ਵ ਆਇਉਡੀਨ ਦੀ ਘਾਟ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ। ਇਸ ਮੌਕੇ ਲੋਕਾਂ ਨੂੰ ਸਰੀਰ ਵਿਚ ਆਇਉਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਇਉਡੀਨ ਸਾਡੇ ਸਰੀਰ ਲਈ ਇਕ ਜ਼ਰੂਰੀ ਖਣਿਜ ਪਦਾਰਥ ਹੈ, ਜੋ ਥਾਇਰਾਇਡ ਗ੍ਰੰਥੀ ਦੇ ਸਹੀ ਕੰਮਕਾਜ ਅਤੇ ਸਰੀਰ ਦੇ ਆਮ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਆਇਉਡੀਨ ਦੀ ਘਾਟ ਕਾਰਨ ਗਲਗੰਡ, ਥਾਇਰਾਇਡ ਨਾਲ ਸੰਬੰਧਿਤ ਸਮੱਸਿਆਵਾਂ ਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਤੇ ਮਾੜਾ ਅਸਰ ਪੈ ਸਕਦਾ ਹੈ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਰੋਜ਼ਾਨਾ ਦੇ ਭੋਜਨ ’ਚ ਆਇਉਡੀਨ ਯੁਕਤ ਨਮਕ ਦੀ ਵਰਤੋਂ ਕਰਨ। ਨਮਕ ਨੂੰ ਹਮੇਸ਼ਾ ਸੁੱਕੀ ਅਤੇ ਢੱਕਣ ਵਾਲੀ ਡੱਬੀ ਵਿਚ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਨਮੀ ਤੇ ਗਰਮੀ ਤੋਂ ਬਚਾਉਣਾ ਚਾਹੀਦਾ ਹੈ, ਤਾਂ ਜੋ ਇਸ ਵਿਚ ਮੌਜੂਦ ਆਇਉਡੀਨ ਦੀ ਮਾਤਰਾ ਨੂੰ ਬਿਹਤਰ ਢੰਗ ਨਾਲ ਬਰਕਰਾਰ ਰੱਖਿਆ ਜਾ ਸਕੇ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਇਉਡੀਨ ਦੀ ਘਾਟ ਤੋਂ ਬਚਾਅ ਲਈ ਜਾਗਰੂਕ ਹੋਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਸੰਬੰਧੀ ਜਾਣਕਾਰੀ ਦੇਣ। ਸਹੀ ਖ਼ੁਰਾਕ ਤੇ ਸਿਹਤ ਸੰਬੰਧੀ ਜਾਗਰੂਕਤਾ ਰਾਹੀਂ ਆਇਉਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਸ਼ੋਭਾ ਯਾਤਰਾ ਕੱਲ੍ਹ ਅਗਲੀ ਖ਼ਬਰ 5 ਵਿਅਕਤੀ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।