26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ਕੈਂਪ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ। ਇਹ ਕੈਂਪ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ, ਹੁਸ਼ਿਆਰਪੁਰ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਇਆ।

ਅਜੀਤ ਡੈਸਕ 26-10-2026
ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ। ਇਹ ਕੈਂਪ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ, ਹੁਸ਼ਿਆਰਪੁਰ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਇਆ। ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਕੀਤਾ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਤੇ ਅੰਗਰੇਜ਼ੀ ਦੇ ਸਹਾਇਕ ਪ੍ਰੋਫੈਸਰ ਵੀਰੇਂਦਰ ਕੁਮਾਰ ਨੇ ਕਿਹਾ ਕਿ ਖ਼ੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ। ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ ਦੀ ਟੀਮ ਨੇ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ 50 ਯੂਨਿਟ ਖ਼ੂਨ ਇਕਤਰ ਕੀਤਾ। ਇਹ ਉਪਰਾਲਾ ਨਾ ਸਿਰਫ਼ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ, ਸਗੋਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਤੇ ਮਾਨਵਤਾ ਦੀ ਭਾਵਨਾ ਨੂੰ ਵੀ ਪ੍ਰਫੁੱਲਿਤ ਕਰੇਗਾ।
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ ਅਗਲੀ ਖ਼ਬਰ ਅੰਬਾਲਾ ਜੱਟਾਂ ਸਕੂਲ ਦੀਆਂ ਖਿਡਾਰਨਾਂ ਨੇ ਕਾਂਸੇ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।