26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕਾਂਗਰਸ ਦੀ ਸਰਕਾਰ ਜ਼ਰੂਰੀ-ਸੰਗਤ ਸਿੰਘ ਗਿਲਜੀਆਂ

ਟਾਂਡਾ ਉੜਮੁੜ, 25 ਅਕਤੂਬਰ (ਭਗਵਾਨ ਸਿੰਘ ਸੈਣੀ)-ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਲੋਕਾਂ ਦੇ ਬਿਹਤਰ ਭਵਿੱਖ ਲਈ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨਾ ਬੇਹੱਦ ਜ਼ਰੂਰੀ ਹੈ। ਕਾਂਗਰਸ ਪਾਰਟੀ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਵਿਚ ਅਮਨ-ਸ਼ਾਂਤੀ ਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾ ਸਕਦੀ ਹੈ।

ਅਜੀਤ ਡੈਸਕ 26-10-2026
ਟਾਂਡਾ ਉੜਮੁੜ, 25 ਅਕਤੂਬਰ (ਭਗਵਾਨ ਸਿੰਘ ਸੈਣੀ)-ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਲੋਕਾਂ ਦੇ ਬਿਹਤਰ ਭਵਿੱਖ ਲਈ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨਾ ਬੇਹੱਦ ਜ਼ਰੂਰੀ ਹੈ। ਕਾਂਗਰਸ ਪਾਰਟੀ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਵਿਚ ਅਮਨ-ਸ਼ਾਂਤੀ ਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾ ਸਕਦੀ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਟਾਂਡਾ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਵਰਕਰਾਂ ਨੂੰ ਲਾਮਬੰਦ ਕਰਦਿਆਂ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਤੇ ਪੈਨਸ਼ਨਰ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਦੁਖੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਐਲਾਨਾਂ ਰਾਹੀਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਵਿੱਕਰੀ, ਮਜ਼ਦੂਰਾਂ ਨੂੰ ਰੁਜ਼ਗਾਰ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਹੱਲ ਮਿਲਣਾ ਚਾਹੀਦਾ ਹੈ। ਸੰਗਤ ਸਿੰਘ ਗਿਲਜੀਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਪ੍ਰਭਾਵਸ਼ਾਲੀ ਕਦਮ ਚੁੱਕਣ ਵਿਚ ਅਸਫਲ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰਨ। ਇਸ ਮੌਕੇ ਸੇਵਾ ਮੁਕਤ ਡੀ. ਐੱਸ. ਪੀ. ਸਰਬਜੀਤ ਸਿੰਘ, ਸੁਚਵੀਰ ਸਿੰਘ, ਸੁਖਵਿੰਦਰ ਸਿੰਘ, ਭੁੱਲਾ ਸਿੰਘ, ਦੀਵਾਨ ਸਿੰਘ, ਦਲੀਪ ਸਿੰਘ, ਜੇ.ਪੀ.ਨੰਗਲੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ 253 ਅਧਿਆਪਕਾਂ ਦੇ ਟਰਮੀਨੇਸ਼ਨ ਨੋਟਿਸ ਰੱਦ ਕਰਕੇ ਇਨਸਾਫ਼ ਕੀਤਾ ਜਾਵੇ-ਡੀ. ਟੀ. ਐੱਫ. ਆਗੂ ਅਗਲੀ ਖ਼ਬਰ ਡੀ. ਏ. ਵੀ. ਬੀ. ਐੱਡ ਕਾਲਜ ’ਚ 4 ਰੋਜ਼ਾ ‘ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ’ ਦੂਜੇ ਦਿਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।