ਸੀਪਰੀਆਂ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਰੂਸ ’ਚ ਮੌਤ
ਨੰਗਲ ਬਿਹਾਲਾਂ, 26 ਅਕਤੂਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸੀਪਰੀਆਂ ਵਿਖੇ ਅੱਜ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਰੋਜੀ-ਰੋਟੀ ਦੀ ਤਲਾਸ਼ ਵਿਚ ਰੂਸ ਗਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਜਨੀਸ਼ ਕੁਮਾਰ ਲੱਕੀ ਪੁੱਤਰ ਬਲਵਾਨ ਸਿੰਘ ਵਾਸੀ ਸੀਪਰੀਆਂ ਉਮਰ ਕਰੀਬ 25 ਸਾਲ ਜੋ ਕਿ ਕੁੱਝ ਸਮਾਂ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਰੂਸ ਗਿਆ ਸੀ ਉਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਰਜਨੀਸ਼ ਕੁਮਾਰ ਲੱਕੀ
27-10-2026