27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਅੱਡਾ ਸਰਾਂ, 26 ਅਕਤੂਬਰ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ।

ਅਜੀਤ ਡੈਸਕ 27-10-2026
ਅੱਡਾ ਸਰਾਂ, 26 ਅਕਤੂਬਰ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ। ਸਮਾਗਮ ਦੀ ਸ਼ੁਰੂਆਤ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਅੱਗੇ ਜੋਤ ਜਗਾ ਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਉਨ੍ਹਾਂ ਦੁਆਰਾ ਰਚਿਤ ਮਹਾਂਕਾਵਿ ਰਮਾਇਣ ਬਾਰੇ ਭਾਸ਼ਨ ਦਿੱਤੇ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਾਨੂੰ ਸੱਚ, ਤਿਆਗ ਤੇ ਬਰਾਬਰਤਾ ਦਾ ਸੁਨੇਹਾ ਦਿੱਤਾ ਹੈ। ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਮਨਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੇ ਮਹਾਨ ਗੁਰੂਆਂ, ਰਿਸ਼ੀਆਂ-ਮੁਨੀਆਂ ਦੇ ਜੀਵਨ ਤੋਂ ਜਾਣੂ ਕਰਵਾਉਣਾ ਹੈ। ਅੰਤ ਵਿਚ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੇ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸਰਬਜੀਤ ਕੌਰ ਸਮੇਤ ਅਧਿਆਪਕ ਮਨਦੀਪ ਸਿੰਘ, ਸੁਖਲਿੰਦਰ ਪਾਲ ਸਿੰਘ, ਰਾਜਦੀਪ ਸੈਣੀ, ਸਿਮਰਪ੍ਰੀਤ, ਗੁਰਪ੍ਰੀਤ ਕੌਰ, ਨਵਨੀਤ ਕੌਰ, ਸੰਦੀਪ ਕੌਰ, ਇੰਦਰਵੀਰ ਕੌਰ, ਕਿਰਨਦੀਪ ਕੌਰ, ਦਲਜੀਤ ਕੌਰ, ਪਰਮਦੀਪ ਕੌਰ, ਬਬੀਤਾ, ਨੀਲਮਾ ਦੇਵੀ, ਅਵਤਾਰ ਕੌਰ, ਮਨਪ੍ਰੀਤ ਕੌਰ, ਸਿਮਰਨ ਸੈਣੀ, ਸ਼ਿਵਾਨੀ, ਧਰਮਵੀਰ ਕੌਰ, ਸਿਮਰਜੀਤ ਕੌਰ, ਮਨਿੰਦਰਜੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੰਨਣਹਾਨਾ ਛਿੰਝ ਮੇਲੇ ’ਚ ਝੰਡੀ ਦੀ ਕੁਸ਼ਤੀ ’ਚ ਦਿਨੇਸ਼ ਗੈਲਿਆ ਜੇਤੂ ਅਗਲੀ ਖ਼ਬਰ ਗੰਨੇ ਹੇਠ ਰਕਬਾ ਘਟਣ ਦਾ ਕਾਰਨ ਹਰੇਕ ਸਾਲ ਰੇਟ ’ਚ ਮਾਮੂਲੀ ਵਾਧਾ-ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।