28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕੇ ਦੇ ਸਮੂਹ ਪਿੰਡਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਹੱਲ - ਅਰੋੜਾ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਢੋਲਣਵਾਲ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪਿੰਡ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ।

ਪਿੰਡ ਢੋਲਣਵਾਲ ਵਿਖੇ ਮੀਟਿੰਗ ਉਪਰੰਤ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ। 28-10-2026
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਢੋਲਣਵਾਲ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪਿੰਡ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਪਿੰਡ ਵਾਸੀਆਂ ਨੇ ਖਸਤਾ ਹਾਲ ਸੜਕ ਅਤੇ ਜਨਤਕ ਆਵਾਜਾਈ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਮੰਗ ਕੀਤੀ ਕਿ ਪਿੰਡ ਨੂੰ ਬਿਹਤਰ ਸੰਪਰਕ ਸੜਕਾਂ ਦੇ ਨਾਲ-ਨਾਲ ਬੱਸ ਅਤੇ ਆਟੋ ਰੂਟ ਨਾਲ ਵੀ ਜੋੜਿਆ ਜਾਵੇ ਤਾਂ ਜੋ ਲੋਕਾਂ ਨੂੰ ਸ਼ਹਿਰ ਆਉਣ-ਜਾਣ ‘ਚ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ। ਇਸ ਮੌਕੇ ਪਿੰਡ ਵਾਸੀਆਂ ਨੇ ਅਰੋੜਾ ਨੂੰ ਦੱਸਿਆ ਕਿ ਜਿੱਥੇ ਪਿੰਡ ਨੂੰ ਆਉਣ-ਜਾਣ ਵਾਲੀ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ‘ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਬੱਸ ਅਤੇ ਆਟੋ ਦੀ ਸਹੂਲਤ ਨਾ ਹੋਣ ਕਾਰਨ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਹੋਰਨਾਂ ਪਿੰਡ ਵਾਸੀਆਂ ਲਈ ਸ਼ਹਿਰ ਤੱਕ ਪਹੁੰਚਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਵੀ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਸਰਕਾਰ ਬਣਦਿਆਂ ਹੀ ਪਹਿਲ ਦੇ ਆਧਾਰ ‘ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮਾੜੀ ਹਾਲਤ ਅਤੇ ਜਨਤਕ ਆਵਾਜਾਈ ਦੀ ਘਾਟ ਵਰਗੀਆਂ ਸਮੱਸਿਆਵਾਂ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਢੋਲਣਵਾਲ ਸਮੇਤ ਹਲਕੇ ਦੇ ਸਮੂਹ ਪਿੰਡਾਂ/ਕਸਬਿਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪਿੰਡ ਦੇ ਵਿਕਾਸ, ਬਿਹਤਰ ਸੜਕੀ ਸਹੂਲਤਾਂ ਅਤੇ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਵਰਿੰਦਰ ਕੁਮਾਰ ਸਾਬਕਾ ਸਰਪੰਚ, ਆਤਮਾ ਰਾਮ ਸਾਬਕਾ ਸਰਪੰਚ, ਕੁੰਦਨ ਸਿੰਘ ਪੰਚ, ਜਰਨੈਲ ਚੰਦ ਪੰਚ, ਜਿੰਦਰ ਕੁਮਾਰ, ਸਰਦੇਵ ਸਿੰਘ, ਨਿਰਮਲ ਕੌਰ, ਕਸ਼ਮੀਰ ਕੌਰ ਅਤੇ ਕਮਲਾ ਰਾਣੀ ਸਮੇਤ ਪਿੰਡ ਢੋਲਣਵਾਲ ਦੇ ਹੋਰ ਵਸਨੀਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ-ਪਠਾਨਕੋਟ ਹਾਈਵੇ ’ਤੇ ਖੜ੍ਹੇ ਗੰਦੇ ਪਾਣੀ ਨੇ ਧਾਰਿਆ ਛੱਪੜ ਦਾ ਰੂਪ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕਿਆਂ ਦੀ ਵਿਕਰੀ ਲਈ 57 ਆਰਜ਼ੀ ਲਾਇਸੰਸ ਕੀਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।