29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ

ਅੱਡਾ ਸਰਾਂ , 28 ਅਕਤੂਬਰ (ਮਸੀਤੀ)-ਪਿੰਡ ਮਸੀਤਪਾਲ ਕੋਟ ਦੇ ਇਲਾਕੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਹੈ। ਚੋਰਾਂ ਵੱਲੋਂ ਕਰੀਬ 10 ਥਾਵਾਂ ’ਤੇ ਤਾਰਾਂ ਚੋਰੀ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 29-10-2026
ਅੱਡਾ ਸਰਾਂ , 28 ਅਕਤੂਬਰ (ਮਸੀਤੀ)-ਪਿੰਡ ਮਸੀਤਪਾਲ ਕੋਟ ਦੇ ਇਲਾਕੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਹੈ। ਚੋਰਾਂ ਵੱਲੋਂ ਕਰੀਬ 10 ਥਾਵਾਂ ’ਤੇ ਤਾਰਾਂ ਚੋਰੀ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਚੋਰਾਂ ਨੇ ਪਿੰਡ ਦੇ ਹੋਰ ਖੇਤਾਂ ਅਤੇ ਨਾਲ ਲੱਗਦੇ ਪਿੰਡ ਬੁੱਢੀ ਪਿੰਡ ਵਿਚ ਵੀ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਹੈ। ਚੋਰਾਂ ਨੇ ਸੁਰਿੰਦਰ ਸਿੰਘ, ਸੁਖਵੀਰ ਸਿੰਘ, ਹਰਿੰਦਰ ਸਿੰਘ, ਦਲਜੀਤ ਸਿੰਘ, ਬੁੱਢੀ ਪਿੰਡ ਦੇ ਦਵਿੰਦਰਜੀਤ ਸਿੰਘ, ਮਨਰਾਜ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਮਨੋਹਰ ਸਿੰਘ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰ ਲਈਆਂ। ਦੱਸਿਆ ਜਾ ਰਿਹਾ ਹੈ ਕਿ ਚੋਰ ਚੋਰੀ ਕੀਤੀਆਂ ਤਾਰਾਂ ਨੂੰ ਖੇਤਾਂ ਵਿਚ ਹੀ ਸਾੜ ਕੇ ਉਨ੍ਹਾਂ ਵਿਚੋਂ ਤਾਂਬਾ ਕੱਢ ਲੈਂਦੇ ਸਨ। ਬਿਜਲੀ ਦੀਆਂ ਤਾਰਾਂ ਚੋਰੀ ਹੋਣ ਕਾਰਨ ਕਿਸਾਨਾਂ ਦੀਆਂ ਮੋਟਰਾਂ ਬੰਦ ਹੋ ਗਈਆਂ, ਜਿਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਦੇ ਕੰਮਾਂ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀੜਤ ਕਿਸਾਨਾਂ ਨੂੰ ਜਿੱਥੇ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਸਬੰਧੀ ਪਿੰਡ ਦੇ ਕਿਸਾਨ ਆਗੂ ਦਲਜੀਤ ਮਸੀਤੀ ਨੇ ਦੱਸਿਆ ਕਿ ਸਬੰਧਿਤ ਕਿਸਾਨਾਂ ਨੂੰ ਚੋਰੀ ਦੀਆਂ ਇਨ੍ਹਾਂ ਘਟਨਾਵਾਂ ਬਾਰੇ ਸਵੇਰੇ ਉਸ ਸਮੇਂ ਪਤਾ ਲੱਗਾ, ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਖੇਤਾਂ ਵਿਚ ਗਏ। ਮਹਾਵੀਰ ਸਿੰਘ ਮਸੀਤੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਨੂੰ ਜਲਦ ਕਾਬੂ ਕੀਤਾ ਜਾਵੇ।
ਪਿਛਲੀ ਖ਼ਬਰ ਹੁਸ਼ਿਆਰਪੁਰ ਜੇਲ੍ਹ ’ਚ ਹਵਾਲਾਤੀ ਦੀ ਮੌਤ ਅਗਲੀ ਖ਼ਬਰ ਸਵਰਗਵਾਸੀ ਬਿਕਰਮ ਸਿੰਘ ਰੀਹਲ ਦੀ ਯਾਦ ਵਿਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।