30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਲਗਾਇਆ ਰੋਸ ਧਰਨਾ

ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਲਗਾਇਆ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸਕੱਤਰਾਂ ਨੇ ਦੀ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਪੰਜਾਬ, ਪੰਜਾਬ ਸਰਕਾਰ ਅਤੇ ਆਰ.

ਅਜੀਤ ਡੈਸਕ 30-10-2026
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਲਗਾਇਆ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸਕੱਤਰਾਂ ਨੇ ਦੀ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਪੰਜਾਬ, ਪੰਜਾਬ ਸਰਕਾਰ ਅਤੇ ਆਰ. ਬੀ. ਆਈ. ਭਾਰਤ ਸਰਕਾਰ ਵਲੋਂ ਜੋ ਸੋਧੀ ਹੋਈ ਨਵੀ ਕੇ. ਸੀ. ਸੀ. ਪਾਲਿਸੀ ਸਭਾਵਾਂ ‘ਚ ਲਾਗੂ ਕਰਨ ਦੀ ਤਿਆਰੀ ‘ਚ ਹੈ, ਦਾ ਵਿਰੋਧ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਹ ਪਾਲਿਸੀ ਲਾਗੂ ਹੋਣ ਤੋਂ ਬਾਅਦ ਸਭਾਵਾਂ ਤੇ ਕਿਸਾਨ ਮੈਂਬਰਾਂ ‘ਤੇ ਵਿਆਜ ਦਾ ਵਿੱਤੀ ਬੋਝ ਵੱਧ ਜਾਵੇਗਾ, ਜਿਸ ਕਾਰਨ ਸਭਾਵਾਂ ਦਾ ਘਾਟਾ ਵਧਣ ਦੇ ਆਸਾਰ ਹਨ। ਬੈਂਕ ਵਲੋਂ ਸਭਾਵਾਂ ਦੇ ਕਮਿਸ਼ਨ ਵਿਚ ਵੀ ਕਮੀ ਕੀਤੀ ਗਈ ਹੈ, ਜਿਸ ਕਾਰਨ ਮਹਿੰਗਾਈ ਦੇ ਇਸ ਸਮੇਂ ਵਿਚ ਸੁਭਾਵਾਂ ਦੇ ਕਰਮਚਾਰੀਆਂ ਨੂੰ ਵੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੇ ਸੰਬੰਧਿਤ ਵਿਭਾਗ ਇਸ ਪਾਲਿਸੀ ‘ਚ ਲੋੜੀਂਦੀਆਂ ਸੋਧਾਂ ਕਰਨ ਤਾਂ ਜੋ ਕਿਸਾਨਾਂ ਅਤੇ ਉਨ੍ਹਾਂ ਦੀਆਂ ਸਹਿਕਾਰੀ ਸਭਾਵਾਂ ਦੀ ਹੋਂਦ ਨੂੰ ਕੋਈ ਨੁਕਸਾਨ ਨਾ ਹੋਵੇ। ਇਸ ਮੌਕੇ ਦਵਿੰਦਰ ਸਿੰਘ ਜਨਰਲ ਸਕੱਤਰ, ਪਰਮਜੀਤ ਸਿੰਘ ਸਟੇਟ ਡੈਲੀਗੇਟ, ਚਰਨਜੀਤ ਸਿੰਘ ਸਟੇਟ ਡੈਲੀਗੇਟ, ਰਾਜਾ ਠਾਕੁਰ ਬਲਾਕ ਪ੍ਰਧਾਨ, ਸੁਖਜਿੰਦਰ ਸਿੰਘ ਬਲਾਕ ਪ੍ਰਧਾਨ, ਬਹਾਦਰ ਸਿੰਘ ਬਲਾਕ ਪ੍ਰਧਾਨ, ਗੁਰਨੇਕ ਸਿੰਘ ਬਲਾਕ ਪ੍ਰਧਾਨ, ਮਨਜੀਤ ਸਿੰਘ ਬਲਾਕ ਪ੍ਰਧਾਨ, ਸਤਵੰਤ ਸਿੰਘ ਬਲਾਕ ਪ੍ਰਧਾਨ, ਹੇਮ ਰਾਜ ਬਲਾਕ ਪ੍ਰਧਾਨ, ਅਮਨ ਸ਼ਰਮਾ ਬਲਾਕ ਪ੍ਰਧਾਨ ਹਾਜ਼ਰ ਸਨ।
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਵਿਚ ਟੱਕਰ ਦੌਰਾਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।