ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੀ ਬੱਸ ਨੂੰ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਮਿਲ ਰਿਹੈ ਮੌਕਾ-ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੁੰਡੀਆਂ ਜੱਟਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੁੰਡੀਆਂ ਜੱਟਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਬੱਸ ਨੂੰ ਰਵਾਨਾ ਕਰਨ ਸਮੇਂ ਸ਼ਰਧਾਲੂਆਂ ਨੇ ਧਾਰਮਿਕ ਉਤਸ਼ਾਹ ਨਾਲ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਯਾਤਰਾ ਦੇ ਸਫਲ ਤੇ ਮੰਗਲਮਈ ਹੋਣ ਦੀ ਕਾਮਨਾ ਕੀਤੀ।