31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗਤਕੇ ’ਚ ਪਰਮਵੀਰ ਸਿੰਘ ਨੇ ਰਾਸ਼ਟਰੀ ਪੱਧਰ ’ਤੇ ਜਿੱਤਿਆ ਸੋਨ ਤਗਮਾ

ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਪੰਡੋਰੀ ਖਜੂਰ, ਹੁਸ਼ਿਆਰਪੁਰ ਦੇ ਵਿਦਿਆਰਥੀ ਪਰਮਵੀਰ ਸਿੰਘ ਜਮਾਤ ਅੱਠਵੀਂ ਪੁੱਤਰ ਪਰਮਜੀਤ ਸਿੰਘ ਨੇ ਗਤਕੇ ਦੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪਰਮਵੀਰ ਸਿੰਘ ਨੇ ਗਤਕਾ ਸਿੰਗਲ ਸੋਟੀ ਟੀਮ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿਚ ਜ਼ੋਨਲ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਸੋਨ ਤਗ਼ਮਾ, ਰਾਜ ਪੱਧਰ ’ਤੇ ਕਾਂਸੀ ਦਾ ਤਗਮਾ ਤੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤ ਕੇ ਇਕ ਵਿਲੱਖਣ ਉਪਲਬਧੀ ਹਾਸਿਲ ਕਰਦਿਆਂ ਇਲਾਕੇ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 31-10-2026
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਪੰਡੋਰੀ ਖਜੂਰ, ਹੁਸ਼ਿਆਰਪੁਰ ਦੇ ਵਿਦਿਆਰਥੀ ਪਰਮਵੀਰ ਸਿੰਘ ਜਮਾਤ ਅੱਠਵੀਂ ਪੁੱਤਰ ਪਰਮਜੀਤ ਸਿੰਘ ਨੇ ਗਤਕੇ ਦੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪਰਮਵੀਰ ਸਿੰਘ ਨੇ ਗਤਕਾ ਸਿੰਗਲ ਸੋਟੀ ਟੀਮ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿਚ ਜ਼ੋਨਲ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਸੋਨ ਤਗ਼ਮਾ, ਰਾਜ ਪੱਧਰ ’ਤੇ ਕਾਂਸੀ ਦਾ ਤਗਮਾ ਤੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤ ਕੇ ਇਕ ਵਿਲੱਖਣ ਉਪਲਬਧੀ ਹਾਸਿਲ ਕਰਦਿਆਂ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪਹੁੰਚਣ ’ਤੇ ਹੋਣਹਾਰ ਵਿਦਿਆਰਥੀ ਦਾ ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ। ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀ ਦੀ ਇਸ ਵਿਸ਼ੇਸ਼ ਉਪਲਬਧੀ ਦੀ ਸ਼ਲਾਘਾ ਕਰਦਿਆਂ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਨੇ ਇਸ ਮਾਣਮੱਤੀ ਪ੍ਰਾਪਤੀ ’ਤੇ ਮੈਂਬਰ ਇੰਚਾਰਜ ਹਿੰਮਤ ਸਿੰਘ, ਐਡਵੋਕੇਟ ਮਨਿੰਦਰਪਾਲ ਸਿੰਘ, ਗੁਰਚਰਨ ਸਿੰਘ ਚੰਨੀ ਅਤੇ ਡਾ. ਕਰਨ ਸਿੰਘ ਚਾਵਲਾ ਨੇ ਪ੍ਰਿੰਸੀਪਲ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ੍ਰੀਮਤੀ ਪੀ. ਡੀ. ਆਰੀਆ ਸਕੂਲ ’ਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਡਾ. ਸੁਦੇਸ਼ ਰਾਜਨ ਵਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।