01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਹੈਲੋਵਿਨ ਉਤਸਵ ਮਨਾਇਆ

ਅੱਡਾ ਸਰਾਂ, 31 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਹੈਲੋਵਿਨ ਉਤਸਵ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ। ਇਸ ਮੌਕੇ ਪੰਜਵੀਂ ਜਮਾਤ ਦੇ ਵਿਦਿਆਰਥੀ ਹੈਲੋਵਿਨ ਦੀਆਂ ਆਕਰਸ਼ਕ ਤੇ ਰਚਨਾਤਮਿਕ ਪੁਸ਼ਾਕਾਂ ਪਹਿਨ ਕੇ ਸਕੂਲ ਪਹੁੰਚੇ।

ਅਜੀਤ ਡੈਸਕ 01-11-2026
ਅੱਡਾ ਸਰਾਂ, 31 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਹੈਲੋਵਿਨ ਉਤਸਵ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ। ਇਸ ਮੌਕੇ ਪੰਜਵੀਂ ਜਮਾਤ ਦੇ ਵਿਦਿਆਰਥੀ ਹੈਲੋਵਿਨ ਦੀਆਂ ਆਕਰਸ਼ਕ ਤੇ ਰਚਨਾਤਮਿਕ ਪੁਸ਼ਾਕਾਂ ਪਹਿਨ ਕੇ ਸਕੂਲ ਪਹੁੰਚੇ। ਵਿਦਿਆਰਥੀਆਂ ਦੇ ਵਿਲੱਖਣ ਪਹਿਰਾਵਿਆਂ ਤੇ ਉਤਸ਼ਾਹ ਨੇ ਪੂਰੇ ਮਾਹੌਲ ਨੂੰ ਤਿਉਹਾਰ ਦੇ ਰੰਗਾਂ ਨਾਲ ਭਰ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੁਸ਼ਾਕਾਂ ਪਹਿਨ ਕੇ ਖ਼ੂਬ ਅਨੰਦ ਮਾਣਿਆ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਨਵੀਆਂ ਪ੍ਰੰਪਰਾਵਾਂ ਤੇ ਸੱਭਿਆਚਾਰਾਂ ਤੋਂ ਜਾਣੂ ਹੋਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਤੇ ਨੀਰੂ ਮੁਲਤਾਨੀ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਦੱਸਿਆ। ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਨੇ ਵੀ ਵਿਦਿਆਰਥੀਆਂ ਦੀ ਰਚਨਾਤਮਿਕਤਾ ਤੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਕੋਆਰਡੀਨੇਟਰ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ, ਸ਼ਿਵਾਨੀ ਤੇ ਅਮਨੀਤ ਸੈਣੀ ਸਮੇਤ ਸਕੂਲ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੁਸ਼ਿਆਰਪੁਰ ਦੇ ਪਿੰਡ ਸਤੌਰ ’ਚ ਚੱਲੀਆਂ ਗੋਲੀਆਂ ਕਾਰਨ ਮਾਹੌਲ ਤਣਾਅਪੂਰਨ ਅਗਲੀ ਖ਼ਬਰ ਹੁਸ਼ਿਆਰਪੁਰ ਐੱਸ. ਸੀ. ਵਿੰਗ ਦੇ ਆਗੂਆਂ ਵਲੋਂ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।