ਪੰਜਾਬੀਆਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਸੰਸਦ ਤੋਂ ਸੜਕ ਤੱਕ ਗੂੰਜੇਗੀ ਆਵਾਜ਼-ਦਲਜੀਤ ਸਿੰਘ ਗਿਲਜੀਆਂ
ਟਾਂਡਾ ਉੜਮੁੜ, 31 ਅਕਤੂਬਰ (ਭਗਵਾਨ ਸਿੰਘ ਸੈਣੀ)-ਸੰਗਰੂਰ ਵਿਖੇ 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ‘ਇਨਸਾਫ਼ ਮਹਾ ਰੈਲੀ’ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਲਈ ਲਾਮਬੰਦ ਕੀਤਾ।
ਟਾਂਡਾ ਉੜਮੁੜ, 31 ਅਕਤੂਬਰ (ਭਗਵਾਨ ਸਿੰਘ ਸੈਣੀ)-ਸੰਗਰੂਰ ਵਿਖੇ 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ‘ਇਨਸਾਫ਼ ਮਹਾ ਰੈਲੀ’ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਲਈ ਲਾਮਬੰਦ ਕੀਤਾ। ਮੀਟਿੰਗ ਦੌਰਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਹੈ । ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਸਰਕਾਰ ਵਲੋਂ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਵੀ ਇਨਸਾਫ਼ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਖ਼ਿਲਾਫ਼ ਪੁਲਿਸ ਕਾਰਵਾਈ ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਐਡਵੋਕੇਟ ਗਿਲਜੀਆਂ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਉਭਾਰਨ ਅਤੇ ਸਰਕਾਰ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਪਾਰਟੀ ਵਲੋਂ ਇਹ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਦੇਸ ਰਾਜ ਡੋਗਰਾ, ਗੁਰਸੇਵਕ ਮਾਰਸ਼ਲ, ਰਾਕੇਸ਼ ਬਿੱਟੂ, ਰਾਜੇਸ਼ ਲਾਡੀ, ਪੰਕਜ ਸਚਦੇਵਾ, ਸੁੰਦਰੀ ਖੋਸਲਾ, ਬਲਦੇਵ ਰਾਜ, ਆਸ਼ੂ ਵੈਦ, ਬ੍ਰਹਮਜੀਤ ਸੈਣੀ, ਅੰਕੁ ਮਰਵਾਹਾ, ਮਨਜੀਤ ਸਿੰਘ, ਲੱਬਾ ਜਹੂਰਾ, ਰਵਿੰਦਰਪਾਲ ਸਿੰਘ ਗੋਰਾ, ਪਰਵਿੰਦਰ ਸਹਿਬਾਜ਼ਪੁਰ, ਰਵੀ ਡੋਗਰਾ ਅਤੇ ਜੈਕੀ ਪਲਟਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।