02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦਿਨ ਵੇਲੇ ਚਲਦੇ ਟਿੱਪਰ ਬੰਦ ਨਾ ਕੀਤੇ ਤਾਂ ਅੱਡਾ ਝੁੰਗੀਆਂ ’ਚ ਧਰਨਾ ਦਿੱਤਾ ਜਾਵੇਗਾ- ਪੰਕਜ ਕ੍ਰਿਪਾਲ

ਗੜ੍ਹਸ਼ੰਕਰ, 1 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਹਲਕੇ ਵਿਚ ਨਜਾਇਜ਼ ਮਾਈਨਿੰਗ ਲਈ ਚੱਲ ਰਹੇ ਟਿੱਪਰਾਂ ਕਾਰਨ ਹੁਣ ਤੱਕ 30 ਦੇ ਕਰੀਬ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਤੇ ਡਿਪਟੀ ਕਮਿਸ਼ਨਰ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਟਿੱਪਰਾਂ ਦੀ ਆਵਾਜਾਈ ’ਤੇ ਰੋਕ ਲਗਾਈ ਹੋਈ ਹੈ। ਪਰ ਇਸ ਪਾਬੰਦੀ ਦੇ ਬਾਵਜੂਦ ਵੀ ਗੜ੍ਹਸ਼ੰਕਰ ਇਲਾਕੇ ਵਿਚ ਦਿਨ ਵੇਲੇ ਲਗਾਤਾਰ ਟਿੱਪਰ ਚੱਲ ਰਹੇ ਹਨ।

ਅਜੀਤ ਡੈਸਕ 02-11-2026
ਗੜ੍ਹਸ਼ੰਕਰ, 1 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਹਲਕੇ ਵਿਚ ਨਜਾਇਜ਼ ਮਾਈਨਿੰਗ ਲਈ ਚੱਲ ਰਹੇ ਟਿੱਪਰਾਂ ਕਾਰਨ ਹੁਣ ਤੱਕ 30 ਦੇ ਕਰੀਬ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਤੇ ਡਿਪਟੀ ਕਮਿਸ਼ਨਰ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਟਿੱਪਰਾਂ ਦੀ ਆਵਾਜਾਈ ’ਤੇ ਰੋਕ ਲਗਾਈ ਹੋਈ ਹੈ। ਪਰ ਇਸ ਪਾਬੰਦੀ ਦੇ ਬਾਵਜੂਦ ਵੀ ਗੜ੍ਹਸ਼ੰਕਰ ਇਲਾਕੇ ਵਿਚ ਦਿਨ ਵੇਲੇ ਲਗਾਤਾਰ ਟਿੱਪਰ ਚੱਲ ਰਹੇ ਹਨ। ਇਹ ਪ੍ਰਗਟਾਵਾ ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਬੀਤ ਇਲਾਕੇ ਵਿਚ ਦਿਨ ਵੱਡੇ ਤੰਗ ਸੜਕਾਂ ’ਤੇ ਦਿਨ ਭਰ ਟਿੱਪਰ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਟਿੱਪਰਾਂ ਨੇ ਹੁਣ ਨੰਗਲ ਰੋਡ ’ਤੇ ਜਾਣ ਦੀ ਬਜਾਏ ਰਸਤਾ ਬਦਲ ਕੇ ਸ੍ਰੀ ਅਨੰਦਪੁਰ ਸਾਹਿਬ ਰਸਤੇ ਜਾਣਾ ਸ਼ੁਰੂ ਕਰ ਦਿੱਤਾ ਹੈ ਜੋ ਵਾਇਆ ਨੈਣਵਾਂ ਹੋ ਕੇ ਬੀਤ ਇਲਾਕੇ ਵਿਚ ਤੰਗ ਸੜਕਾਂ ’ਤੇ ਲੋਕਾਂ ਨੂੰ ਪ੍ਰਭਾਵਿਤ ਕਰਦਿਆਂ ਮਾਈਨਿੰਗ ਸਾਈਟਾਂ ’ਤੇ ਜਾ ਰਹੇ ਹਨ। ਉਨ੍ਹਾਂ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਅਤੇ ਟਿੱਪਰਾਂ ਨੂੰ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਜਲਦ ਹੀ ਦਿਨ ਵੇਲੇ ਟਿੱਪਰ ਚਲਾਉਣ ਬੰਦ ਨਾ ਕੀਤੇ ਗਏ ਤਾਂ ਦੀਵਾਲੀ ਤੋਂ ਬਾਅਦ ਅੱਡਾ ਝੁੰਗੀਆਂ ਵਿਚ ਧਰਨਾ ਦਿੱਤਾ ਜਾਵੇਗਾ ਜਿਸਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਦੌਰਾਨ ਉਨ੍ਹਾਂ ਹਲਕੇ ’ਚ ਹੋ ਰਹੀ ਨਜਾਇਜ਼ ਮਾਈਨਿੰਗ ਦਾ ਮੁੱਦਾ ਵੀ ਚੁੱਕਿਆ।
ਪਿਛਲੀ ਖ਼ਬਰ ਵਿਸ਼ਾਲ ਕੁਸ਼ਤੀ ਮੁਕਾਬਲੇ 11 ਤੋਂ ਅਗਲੀ ਖ਼ਬਰ ਫੁੱਟਬਾਲ ਟੂਰਨਾਮੈਂਟ 21 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।