02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਘੁੰਮਣ ਵਲੋਂ ਸਟੂਡੈਂਟ ਵਿੰਗ ‘ਆਪ’ ਦੇ ਪ੍ਰਧਾਨ ਦਲਜੀਤ ਸਿੰਘ ਦਾ ਸਨਮਾਨ

ਦਸੂਹਾ, 1 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਸਟੂਡੈਂਟ ਵਿੰਗ ਆਪ ਦੇ ਪ੍ਰਧਾਨ ਦਲਜੀਤ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਿਰੋਪਾਉ ਭੇਟ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਨਿਵਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 02-11-2026
ਦਸੂਹਾ, 1 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਸਟੂਡੈਂਟ ਵਿੰਗ ਆਪ ਦੇ ਪ੍ਰਧਾਨ ਦਲਜੀਤ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਿਰੋਪਾਉ ਭੇਟ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਨਿਵਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਨੌਜਵਾਨਾਂ ਦਾ ਸਿਆਸਤ ਵਿਚ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ ਜਿਸ ਕਾਰਨ ਨੌਜਵਾਨਾਂ ਵਿਚ ਪਾਰਟੀ ਪ੍ਰਤੀ ਮੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਹਰੇਕ ਨੌਜਵਾਨ ਆਪਣੀ ਮਿਹਨਤ ਨਾਲ ਅੱਗੇ ਆ ਸਕਦਾ ਹੈ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਾਰੇ ਕਾਲਜਾਂ ਵਿਚ ਪ੍ਰਧਾਨ ਬਣਾਏ ਜਾਣਗੇ ਤਾਂ ਜੋ ਨੌਜਵਾਨ ਦੇਸ਼ ਦੀ ਵਾਗਡੋਰ ਸਾਂਭ ਸਕਣ। ਇਸ ਮੌਕੇ ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕਵਲਪ੍ਰੀਤ ਸਿੰਘ ਸੰਧੂ, ਗੁਰਕੀਰਤ ਸਿੰਘ ਧਾਮੀ, ਗਗਨ ਸਿੰਘ ਚੀਮਾ, ਜੌਨੀ ਰੰਧਾਵਾ, ਮਨਜਿੰਦਰ ਮੰਨਾ, ਅਵਤਾਰ ਗੋਗਾ, ਗਗਨ ਰਾਣਾ, ਗਿੰਦਾ ਹਾਲੇੜ, ਹੈਪੀ ਮੀਆਂ ਪਿੰਡ ਚੇਅਰਮੈਨ, ਲਾਡੀ ਵਿਰਕ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਤੇ ਸਲੋਗਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਜੇ.ਐਸ. ਸਨਰਾਈਜ਼ ਨੇ ਰੱਸਾ-ਕੱਸੀ ਮੁਕਾਬਲੇ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।