03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 2026-27 ਵਿਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਈ ਖੇਡ ਪ੍ਰਤਿਭਾ

ਮੁਕੇਰੀਆਂ, 2 ਨਵੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਸਦਕਾ ਵੱਖ-ਵੱਖ ਮੁਕਾਬਲਿਆਂ ’ਚ ਨਵੀਆਂ ਉਪਲਬਧੀਆਂ ਹਾਸਿਲ ਕਰ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਕਰਾਟੇ ਦੇ ਮੈਦਾਨ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 03-11-2026
ਮੁਕੇਰੀਆਂ, 2 ਨਵੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਸਦਕਾ ਵੱਖ-ਵੱਖ ਮੁਕਾਬਲਿਆਂ ’ਚ ਨਵੀਆਂ ਉਪਲਬਧੀਆਂ ਹਾਸਿਲ ਕਰ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਕਰਾਟੇ ਦੇ ਮੈਦਾਨ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ 27 ਤੋਂ 29 ਅਕਤੂਬਰ ਤੱਕ ਪਟਿਆਲਾ ਵਿਖੇ ਕਰਵਾਏ ਗਏ, ਜਿਸ ਵਿਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀ ਏਕਮਬੀਰ ਅਤੇ ਦਪਿੰਦਰ ਸਿੰਘ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਪੰਜਾਬ ਪੱਧਰ ’ਤੇ ਅੰਡਰ-17 ( 62 ਕਿਲੋਗ੍ਰਾਮ) ਵਰਗ ਵਿਚ ਏਕਮਬੀਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਮੈਡਲ ਜਿੱਤਿਆ ਅਤੇ ਸਕੂਲ ਦਾ ਮਾਣ ਵਧਾਇਆ। ਦਪਿੰਦਰ ਸਿੰਘ ਨੇ ਵੀ ਇਸ ਚੈਂਪੀਅਨਸ਼ਿਪ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮੈਡਮ ਮਧੂ ਡੋਗਰਾ ਨੇ ਏਕਮਬੀਰ ਅਤੇ ਦਪਿੰਦਰ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਏਕਮਬੀਰ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਵਿੱ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ।
ਪਿਛਲੀ ਖ਼ਬਰ ਵਿਵੇਕ ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਵਿਦਿਆਰਥੀਆਂ ਦੀ ਸਿਹਤ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।