04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਕੂਟਰ ਅਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ

ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)-ਸਕੂਟਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ’ਚ ਇਕ 53 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਪਵਾਰ ਮੋੜ ਨੇੜੇ ਵਾਪਰਿਆ, ਗੰਭੀਰ ਜ਼ਖਮੀ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।

ਮ੍ਰਿਤਕ ਜਸਵੰਤ ਸਿੰਘ ਦੀ ਫ਼ਾਈਲ ਫ਼ੋਟੋ। 04-11-2026
ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)-ਸਕੂਟਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ’ਚ ਇਕ 53 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਪਵਾਰ ਮੋੜ ਨੇੜੇ ਵਾਪਰਿਆ, ਗੰਭੀਰ ਜ਼ਖਮੀ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਲਗਭਗ 9:30 ਵਜੇ ਮੁਕੇਰੀਆਂ ਤੋਂ ਡੇਢ ਕਿਲੋਮੀਟਰ ਦੂਰ ਪਵਾਰ ਮੋੜ ਨੇੜੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਇੱਕ ਸਕੂਟਰ ਅਤੇ ਬੁਲਟ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ। ਮ੍ਰਿਤਕ ਦੀ ਪਛਾਣ ਜਸਵੰਤ ਸਿੰਘ (53) ਪੁੱਤਰ ਤਾਰਾ ਚੰਦ ਪਿੰਡ ਕਜਲਾ ਸਦੋਆ ਤਹਿਸੀਲ ਮੁਕੇਰੀਆਂ ਵਜੋਂ ਹੋਈ ਹੈ। ਜਦੋਂ ਕਿ ਜ਼ਖਮੀ ਦੀ ਪਛਾਣ ਨਿਖਿਲ ਪੁੱਤਰ ਪਵਨ ਕੁਮਾਰ, ਪਿੰਡ ਸੁਲਹਰੀਆ ਕਲਾਂ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਵਲੋਂ ਚੈਕਿੰਗ, ਮਠਿਆਈਆਂ ਦੇ 6 ਸੈਂਪਲ ਲਏ ਅਗਲੀ ਖ਼ਬਰ ਮੁਕੇਰੀਆਂ ਹਲਕੇ ’ਚ 6 ਕਰੋੜ ਦੇ ਵਿਕਾਸ ਕਾਰਜਾਂ ਲਈ ਮਨਜ਼ੂਰੀ ਪੱਤਰ ਜਾਰੀ ਕੀਤੇ-ਸਰਬਜੋਤ ਸਿੰਘ ਸਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।