04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਵਲੋਂ ਚੈਕਿੰਗ, ਮਠਿਆਈਆਂ ਦੇ 6 ਸੈਂਪਲ ਲਏ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ.

ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਸੋਢੀ ਵਲੋਂ ਟੀਮ ਸਮੇਤ ਵੱਖ-ਵੱਖ ਥਾਵਾਂ ’ਤੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਕਮਾਹੀ ਦੇਵੀ, ਅੱਡਾ ਝੀਰ ਦਾ ਖੂਹ, ਹਾਜੀਪੁਰ ਅਤੇ ਮੁਕੇਰੀਆਂ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਅਤੇ ਹੋਰ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਖੋਆ, ਬਰਫ਼ੀ, ਕਲਾਕੰਦ ਸਮੇਤ ਵੱਖ-ਵੱਖ ਕਿਸਮ ਦੀਆਂ ਮਠਿਆਈਆਂ ਦੇ ਕੁੱਲ ਛੇ ਸੈਂਪਲ ਲਏ ਗਏ, ਜਿਨ੍ਹਾਂ ਨੂੰ ਜਾਂਚ ਲਈ ਲੈਬਾਰਟਰੀ ਭੇਜਿਆ ਜਾਵੇਗਾ, ਤਾਂ ਜੋ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਦੇ ਮਾਪਦੰਡਾਂ ਦੀ ਜਾਂਚ ਕੀਤੀ ਜਾ ਸਕੇ। ਚੈਕਿੰਗ ਦੌਰਾਨ ਬਿਨਾਂ ਮਿਆਦ ਪੁੱਗਣ ਦੀ ਤਾਰੀਖ਼ ਦਰਜ ਕੀਤੇ ਫੂਡ ਕਲਰ ਵੀ ਮਿਲੇ, ਜਿਨ੍ਹਾਂ ਨੂੰ ਟੀਮ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਧ ਪਦਾਰਥਾਂ ਦੀ ਤਿਆਰੀ ਅਤੇ ਵਿੱਕਰੀ ਸਮੇਂ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਫੂਡ ਸੇਫ਼ਟੀ ਸੰਬੰਧੀ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।
ਪਿਛਲੀ ਖ਼ਬਰ ਨੌਜਵਾਨ ਨੂੰ ਜ਼ਖ਼ਮੀ ਕਰਕੇ ਚਾਂਦੀ ਦੀ ਚੇਨ ਤੇ ਮੋਬਾਈਲ ਖੋਹਿਆ ਅਗਲੀ ਖ਼ਬਰ ਸਕੂਟਰ ਅਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।