ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਾਤਪੁਰ ਜੱਟਾਂ ਤੇ ਇਬਰਾਹੀਮਪੁਰ ਕੌਮੀ ਮੀਤ ਪ੍ਰਧਾਨ ਅਤੇ ਫ਼ਤਿਹਪੁਰ ਕਲਾਂ ਕੌਮੀ ਸੰਯੁਕਤ ਸਕੱਤਰ ਨਿਯੁਕਤ
ਗੜ੍ਹਸ਼ੰਕਰ, 3 ਨਵੰਬਰ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਸਿਫ਼ਾਰਿਸ਼ ’ਤੇ ਹਲਕਾ ਗੜ੍ਹਸ਼ੰਕਰ ’ਚ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਮਿਹਨਤੀ ਆਗੂਆਂ ਹਰਜੀਤ ਸਿੰਘ ਭਾਤਪੁਰ ਜੱਟਾਂ ਤੇ ਜੋਗਾ ਸਿੰਘ ਇਬਰਾਹੀਮਪੁਰ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਅਤੇ ਜਿੰਦਰ ਸਿੰਘ ਗਿੱਲ ਫ਼ਤਿਹਪੁਰ ਕਲਾਂ ਨੂੰ ਕੌਮੀ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
04-11-2026