05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦੁਬਈ ਬੁਡੋਕਾਨ ਕੱਪ 2026 ’ਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ

ਮੁਕੇਰੀਆਂ, 4 ਨਵੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਪੱਧਰ ਦੇ ਦੁਬਈ ਬੁਡੋਕਾਨ ਕੱਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 05-11-2026
ਮੁਕੇਰੀਆਂ, 4 ਨਵੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਪੱਧਰ ਦੇ ਦੁਬਈ ਬੁਡੋਕਾਨ ਕੱਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੁਕਾਬਲੇ ’ਚ 7 ਤੋਂ 8 ਦੇਸ਼ਾਂ ਦੇ ਲਗਭਗ 700 ਪ੍ਰਤੀਯੋਗੀਆਂ ਨੇ ਭਾਗ ਲਿਆ। ਇੰਨੇ ਵੱਡੇ ਪੱਧਰ ਦੇ ਮੁਕਾਬਲੇ ’ਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਸੂਰਿਆ ਠਾਕੁਰ, ਯੁਵਰਾਜ ਬੜਬੱਗਾ ਅਤੇ ਸੋਹਮ ਬਾਠ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦੇ ਮੈਡਲ ਜਿੱਤੇ। ਤਿੰਨਾਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਸਕੂਲ ਸਗੋਂ ਆਪਣੇ ਮਾਪਿਆਂ ਦਾ ਮਾਣ ਵੀ ਵਧਾਇਆ ਹੈ। ਵਿਦਿਆਰਥੀਆਂ ਦੀ ਇਸ ਅੰਤਰਰਾਸ਼ਟਰੀ ਪ੍ਰਾਪਤੀ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮੈਡਮ ਮਧੂ ਡੋਗਰਾ ਨੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।
ਪਿਛਲੀ ਖ਼ਬਰ ਸਤਨਾਮ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਬਣੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ - ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।