06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦਿਸ਼ਾਂਤ ਬਹਿਲ ਨੇ ਨਗਰ ਕੌਂਸਲ ਗੜ੍ਹਦੀਵਾਲਾ ਦੇ ਪ੍ਰਧਾਨ ਤੇ ਮੋਨਿਕਾ ਗੁਪਤਾ ਨੇ ਵਾਇਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਗੜ੍ਹਦੀਵਾਲਾ, 5 ਨਵੰਬਰ (ਚੱਗਰ)-ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਬਾਬਾ ਅਵਤਾਰ ਨਾਥ ਚਠਿਆਲੀਆਂ ਦੇ ਅਸ਼ੀਰਵਾਦ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ । ਇਸ ਮੌਕੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ ਤੇ ਰਾਜਾ ਗਿੱਲ ਦੀ ਪਤਨੀ ਰਮਨਦੀਪ ਕੌਰ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਨਗਰ ਕੌਂਸਲ ਗੜ੍ਹਦੀਵਾਲਾ ਦਾ ਅਹੁਦਾ ਸੰਭਾਲਦੇ ਹੋਏ ਪ੍ਰਧਾਨ ਦਿਸ਼ਾਤ ਬਹਿਲ ਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ। ਉਨ੍ਹਾਂ ਨਾਲ ਬਾਬਾ ਅਵਤਾਰ ਨਾਥ, ਵਿਧਾਇਕ ਜਸਵੀਰ ਸਿੰਘ ਰਾਜਾ ਤੇ ਹੋਰ। ਤਸਵੀਰ:ਚੱਗਰ 06-11-2026
ਗੜ੍ਹਦੀਵਾਲਾ, 5 ਨਵੰਬਰ (ਚੱਗਰ)-ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਬਾਬਾ ਅਵਤਾਰ ਨਾਥ ਚਠਿਆਲੀਆਂ ਦੇ ਅਸ਼ੀਰਵਾਦ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ । ਇਸ ਮੌਕੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ ਤੇ ਰਾਜਾ ਗਿੱਲ ਦੀ ਪਤਨੀ ਰਮਨਦੀਪ ਕੌਰ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਹੋਰ ਬੁਲਾਰਿਆਂ ਨੇ ਉਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਗਰ ਕੌਂਸਲ ਦੀ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰੇਗੀ ਅਤੇ ਸ਼ਹਿਰ ਦੇ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦ-ਭਾਵ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ। ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਨੇ ਵਿਧਾਇਕ ਰਾਜਾ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਗੁਰਸ਼ਮਿੰਦਰ ਸਿੰਘ ਰੰਮੀ ਢੋਲੋਵਾਲ, ਕੌਂਸਲਰ ਸ਼ੈਂਕੀ ਕਲਿਆਣ, ਕੇਸ਼ਵ ਸਿੰਘ ਸੈਣੀ, ਡੀ.ਐੱਸ.ਪੀ. ਦਵਿੰਦਰ ਸਿੰਘ ਬਾਜਵਾ, ਡੀ.ਐੱਸ.ਪੀ. ਗੁਰਮੀਤ ਸਿੰਘ, ਕੌਂਸਲਰ ਮੋਨਿਕਾ ਉਪਲ, ਸੋਨਿਕਾ ਕੋਂਡਲ, ਰਮਾ ਰਾਣੀ, ਚੇਅਰਮੈਨ ਸੁਖਵਿੰਦਰਜੀਤ ਸਿੰਘ ਝਾਵਰ, ਬਲਾਕ ਇੰਚਾਰਜ ਤੇ ਸੰਮਤੀ ਮੈਂਬਰ ਪੰਡਿਤ ਅੰਕੁਸ਼ ਸ਼ਰਮਾ, ਯੂਥ ਵਿੰਗ ਪ੍ਰਧਾਨ ਮਨਵੀਰ ਸਿੰਘ ਝਾਵਰ, ਸੁਦੇਸ਼ ਕੁਮਾਰ ਟੋਨੀ, ਰਾਜੂ ਗੁਪਤਾ, ਬਲਾਕ ਮਹਿਲਾ ਵਿੰਗ ਪ੍ਰਧਾਨ ਗੁਰਪ੍ਰੀਤ ਕੌਰ, ਪ੍ਰਧਾਨ ਮਮਤਾ ਰਾਣੀ, ਜਗਤਾਰ ਸਿੰਘ ਰਜਪਾਲਮਾ, ਕੇ.ਵੀ. ਸਿੱਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਪ੍ਰੀਤਮਾ ਗੁਪਤਾ, ਜਤਿੰਦਰ ਅਰੋੜਾ, ਧਰਮਿੰਦਰ ਕਲਿਆਣ, ਡਾ. ਸੰਜੀਵ ਸ਼ਰਮਾ, ਡਾ. ਸਵਰਨ ਕਾਂਤ ਪ੍ਰਾਸਰ, ਪਵਨ ਗੁਪਤਾ ਚੇਅਰਮੈਨ ਅਗਰਵਾਲ ਸਭਾ, ਬਲਦੇਵ ਗੁਪਤਾ, ਤਰਲੋਕ ਸਿੰਘ ਭੱਚੂ, ਵਰਿੰਦਰ ਗੋਇਲ, ਕੁਲਦੀਪ ਸਿੰਘ ਲਾਡੀ ਬੁੱਟਰ, ਡਾ. ਮਨਦੀਪ ਸਿੰਘ ਅਤੇ ਜੇ.ਈ. ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਢੱਡਾ ਫਤਿਹ ਸਿੰਘ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਗਾਈਡ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਨਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਸਤੀਫ਼ਾ ਦਿੱਤਾ-ਮਨਜੀਤ ਸਿੰਘ ਦਸੂਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।