06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਟੀ.ਬੀ. ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਸਿਹਤ ਵਿਭਾਗ ਵਲੋਂ ਸਮੀਖਿਆ ਮੀਟਿੰਗ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ’ਚ ਟੀ. ਬੀ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਅਤੇ ਟੀ.

ਸਿਵਲ ਸਰਜਨ ਦਫ਼ਤਰ ’ਚ ਵਿਸ਼ੇਸ਼ ਸਮੀਖਿਆ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਮਨਦੀਪ ਕਮਲ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ’ਚ ਟੀ.ਬੀ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਅਤੇ ਟੀ.ਬੀ ਮੁਕਤ ਭਾਰਤ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ’ਚ ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਸ਼ਕਤੀ ਸ਼ਰਮਾ ਦੀ ਅਗਵਾਈ ਵਿਚ ਬਲਾਕ ਨੋਡਲ ਅਫ਼ਸਰਾਂ ਅਤੇ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਟੀ.ਬੀ ਮਰੀਜ਼ਾਂ ਦੀ ਸਥਿਤੀ, ਇਲਾਜ ਦੀ ਪ੍ਰਗਤੀ ਅਤੇ ਟੀ.ਬੀ ਕਾਰਨ ਹੋਣ ਵਾਲੀਆਂ ਮੌਤਾਂ ਦੇ ਆਡਿਟ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮਰੀਜ਼ਾਂ ਦੀ ਮੌਤ ਦੇ ਸੰਭਾਵਿਤ ਕਾਰਨਾਂ, ਬਿਮਾਰੀ ਦੀ ਪਛਾਣ ਵਿਚ ਦੇਰੀ, ਇਲਾਜ ਸ਼ੁਰੂ ਕਰਨ ਵਿਚ ਦੇਰੀ ਅਤੇ ਇਲਾਜ ਦੌਰਾਨ ਫਾਲੋਅੱਪ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਟੀ.ਬੀ ਇੱਕ ਇਲਾਜ ਯੋਗ ਬਿਮਾਰੀ ਹੈ ਅਤੇ ਸਮੇਂ ਸਿਰ ਪਛਾਣ ਤੇ ਸਹੀ ਇਲਾਜ ਰਾਹੀਂ ਇਸ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀ.ਬੀ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਕਿਸੇ ਵੀ ਮਰੀਜ਼ ਨੂੰ ਇਲਾਜ ਵਿਚ ਦੇਰੀ ਜਾਂ ਲਾਪਰਵਾਹੀ ਕਾਰਨ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਸ਼ਕਤੀ ਸ਼ਰਮਾ ਨੇ ਮੀਟਿੰਗ ਦੌਰਾਨ ਟੀ.ਬੀ ਮਰੀਜ਼ਾਂ ਦੀਆਂ ਮੌਤਾਂ ਦੇ ਆਡਿਟ ਬਾਰੇ ਜਾਣਕਾਰੀ ਦਿੱਤੀ। ਇਸ ਸੰਬੰਧੀ ਸਿਵਲ ਸਰਜਨ ਨੇ ਸਮਾਜ ਸੇਵੀ ਸੰਸਥਾਵਾਂ, ਉਦਯੋਗਿਕ ਅਦਾਰਿਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸਮਰੱਥ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨਿਕਸ਼ੇ ਮਿੱਤਰ ਬਣ ਕੇ ਟੀ.ਬੀ ਮਰੀਜ਼ਾਂ ਦੀ ਸਹਾਇਤਾ ਲਈ ਅੱਗੇ ਆਉਣ।
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ 83 ਸਾਲਾ ਬਜ਼ੁਰਗ ਮਰੀਜ਼ ਦਾ ਸਫਲ ਆਪ੍ਰੇਸ਼ਨ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਾਹਿਲਪੁਰ ’ਚ ਫੂਡ ਸੇਫ਼ਟੀ ਟੀਮ ਨੇ ਪੰਜ ਸੈਂਪਲ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।