ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ-ਜਸਬੀਰ ਸਿੰਘ ਪਾਲ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ’ਚ ਹੋਈ ਵਿਸ਼ਾਲ ਰੈਲੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਹੁੰਮਹੁਮਾ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਹਲਕਾ ਸ਼ਾਮਚੁਰਾਸੀ ਤੋਂ ਵੱਡੀ ਗਿਣਤੀ ’ਚ ਸਾਥੀਆਂ ਸਮੇਤ ਉਕਤ ਇਨਸਾਫ਼ ਰੈਲੀ ’ਚ ਸ਼ਾਮਿਲ ਹੋਣ ਉਪਰੰਤ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ਪਾਲ ਨੇ ਕੀਤਾ।
ਜਸਬੀਰ ਸਿੰਘ ਪਾਲ
06-11-2026