ਬਾਬਾ ਨੰਦ ਲਾਲ ਸਕੂਲ ਵਿਖੇ ਦੀਵੇ ਬਣਾਉਣ ਅਤੇ ਰੰਗੋਲੀ ਮੁਕਾਬਲੇ ਕਰਵਾਏ
ਨੰਗਲ ਬਿਹਾਲਾਂ, 5 ਨਵੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਦੀਵੇ ਬਣਾਉਣ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਸਾਰੇ ਵਿਦਿਆਰਥੀਆਂ ਵਲੋਂ ਇਨ੍ਹਾਂ ਮੁਕਾਬਲਿਆਂ ’ਚ ਵਧ ਚੜ੍ਹ ਕੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
06-11-2026