ਅਖੌਤੀ ਆਗੂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਵਾਸੀਆਂ ਨੂੰ ਫਿਰ ਵਰਗਲਾਉਣਾ ਚਾਹੁੰਦੇ ਹਨ-ਸਿੰਗੜੀਵਾਲਾ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਦੀਆਂ ਪੰਜਾਬ ਫੇਰੀਆਂ ਦੌਰਾਨ ਅਤੇ ਬਾਦਲ ਤੇ ਆਮ ਆਦਮੀ ਪਾਰਟੀ ਵਾਲੇ ਮੁੜ ਪੰਜਾਬ ਦੇ ਵੋਟਰਾਂ ਨੂੰ ਨਸ਼ਿਆਂ ਦੇ ਮੁੱਦੇ ’ਤੇ ਵਰਗ਼ਲਾ ਰਹੇ ਹਨ ਪਰ ਪੰਜਾਬ ਵਾਸੀ ਇਸ ਵਾਰ ਸੋਚ ਸਮਝ ਕੇ ਫ਼ੈਸਲਾ ਕਰਨਗੇ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਅਜੀਤ ਡੈਸਕ
06-11-2026