07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਧਾਇਕ ਘੁੰਮਣ ਵਲੋਂ ਪਿੰਡ ਸੱਗਲ ’ਚ ਖੇਡ ਪਾਰਕ ਦਾ ਉਦਘਾਟਨ

ਦਸੂਹਾ, 6 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸੱਗਲ ਵਿਖੇ 19 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀਂ ਗਰਾਊਂਡ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਹਲਕੇ ’ਚ 32ਵੇਂ ਖੇਡ ਪਾਰਕ ਦਾ ਉਦਘਾਟਨ ਕੀਤਾ ਗਿਆ ਹੈ।

ਅਜੀਤ ਡੈਸਕ 07-11-2026
ਦਸੂਹਾ, 6 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸੱਗਲ ਵਿਖੇ 19 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀਂ ਗਰਾਊਂਡ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਹਲਕੇ ’ਚ 32ਵੇਂ ਖੇਡ ਪਾਰਕ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਖੇਡਾਂ ਲਈ ਕੰਮ ਕੀਤਾ ਹੈ ਅਤੇ ਪਿੰਡ-ਪਿੰਡ ਪੱਧਰ ’ਤੇ ਖੇਡ ਪਾਰਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਨਾਲ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਾਕੀ ਪਿੰਡਾਂ ਵਿੱਚ ਵੀ ਜਲਦੀ ਹੀ ਅਜਿਹੇ ਖੇਡ ਪਾਰਕ ਤਿਆਰ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਰ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨਾਂ ਦਾ ਸਨਮਾਨ ਕੀਤਾ। ਇਸ ਮੌਕੇ ਦਵਿੰਦਰ ਸਿੰਘ ਵਿਰਕ, ਪੰਚ ਸੁਖਦੇਵ ਸਿੰਘ, ਪੰਚ ਕਸ਼ਮੀਰ ਸਿੰਘ, ਪੰਚ ਸ਼ੀਤਲ ਸਿੰਘ, ਪੰਚ ਗੁਰਵਿੰਦਰ ਸਿੰਘ, ਗਗਨਪ੍ਰੀਤ ਸਿੰਘ, ਸੋਦਾਗਰ ਸਿੰਘ, ਸੁਰਿੰਦਰ ਸਿੰਘ, ਸ਼ਿਵਰਾਜ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਹਰਦੀਸ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਸੋਹਣ ਸਿੰਘ, ਸਰਵਨ ਸਿੰਘ, ਬਾਵਾ ਸਿੰਘ,ਮਾਰਕੇਟ ਕਮੇਟੀ ਚੇਅਰਮੈਨ ਕੇਪੀ ਸੰਧੂ, ਬਲਕਾਰ ਸਿੰਘ, ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਲਵਲੀ, ਹੈਪੀ ਬੰਗਾਲੀਪੁਰ ਤੋਂ ਇਲਾਵਾ ਵੱਡੀ ਗਿਣਤੀ ਦੇ ਸ਼ਖਸ਼ੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਮੁਕੇਰੀਆਂ ਵਲੋਂ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ 10 ਨੂੰ ਕੋਟਫਤੂਹੀ ਵਿਖੇ ‘ਬੇਗਮਪੁਰਾ ਪੰਥਕ ਇਕੱਠ’ ਨੂੰ ਸੰਬੋਧਨ ਕਰਨਗੇ-ਸਿੰਗੜੀਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।