08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜੂਆ ਖੇਡਦੇ ਨਕਦੀ ਸਮੇਤ 11 ਕਾਬੂ

ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ 11 ਕਥਿਤ ਦੋਸ਼ੀਆਂ ਨੂੰ 81 ਹਜ਼ਾਰ ਰੁਪਏ ਦੀ ਨਕਦੀ ਅਤੇ ਤਾਸ਼ ਦੇ ਪੱਤਿਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਹੱਲਾ ਬਹਾਦਰਪੁਰ ’ਚ ਵੱਡੇ ਪੱਧਰ ’ਤੇ ਜੂਆ ਖੇਡਿਆ ਜਾ ਰਿਹਾ ਹੈ।

ਅਜੀਤ ਡੈਸਕ 08-11-2026
ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ 11 ਕਥਿਤ ਦੋਸ਼ੀਆਂ ਨੂੰ 81 ਹਜ਼ਾਰ ਰੁਪਏ ਦੀ ਨਕਦੀ ਅਤੇ ਤਾਸ਼ ਦੇ ਪੱਤਿਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਹੱਲਾ ਬਹਾਦਰਪੁਰ ’ਚ ਵੱਡੇ ਪੱਧਰ ’ਤੇ ਜੂਆ ਖੇਡਿਆ ਜਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਸੰਦੀਪ ਹੰਸ ਦੇ ਘਰ ’ਤੇ ਛਾਪਾ ਮਾਰ ਕੇ 11 ਕਥਿਤ ਦੋਸ਼ੀਆਂ ਰਾਜੇਸ਼ ਕੁਮਾਰ, ਹੇਮਨ ਰਾਮ, ਸੁਨੀਲ ਪੰਡਿਤ, ਵਿਕਾਸ ਭੱਟੀ ਵਾਸੀ ਬਹਾਦਰਪੁਰ, ਹਰੀਸ਼ ਕੁਮਾਰ ਬੱਬਲੂ ਵਾਸੀ ਬਾਲ ਕ੍ਰਿਸ਼ਨ ਰੋਡ, ਮਹਾਂਵੀਰ ਸਿੰਘ ਵਾਸੀ ਮਰਵਾਹਾ ਮੁਹੱਲਾ, ਜੰਗ ਬਹਾਦਰ ਜੰਗ ਵਾਸੀ ਮਿਸ਼ਰਾ ਮੁਹੱਲਾ, ਚੰਦਨ ਕੁਮਾਰ ਵਾਸੀ ਅਸ਼ੋਕ ਨਗਰ, ਵਰਿੰਦਰ ਕੁਮਾਰ ਵਾਸੀ ਬਲਵੀਰ ਕਲੋਨੀ, ਰਿਤਵਿਕ ਨਵੀਂ ਆਬਾਦੀ, ਰੋਹਿਤ ਹੰਸ ਲਾਲ ਵਾਸੀ ਭਗਤ ਨਗਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ।
ਪਿਛਲੀ ਖ਼ਬਰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 11 ਲੱਖ 65 ਹਜ਼ਾਰ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਵਲੋਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਪੰਜਾਬ ਦੇ ਲੋਕ ਕਾਂਗਰਸ ਪਾਰਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।