10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਧਾਇਕ ਘੁੰਮਣ ਦੇ ਸਹਿਯੋਗ ਸਦਕਾ ਧਰਮਪੁਰ ਦੇਵੀ ਸਕੂਲ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਪੰਜਾਬ ਦਾ ਦੌਰਾ

ਰਾਮਗੜ੍ਹ ਸੀਕਰੀ, 10 ਨਵੰਬਰ (ਕਟੋਚ)- ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਯਤਨਾਂ ਅਤੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸਕੂਲ ਧਰਮਪੁਰ ਦੇਵੀ ਦੇ ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਪਿਛਲੇ ਦਿਨੀਂ ਲਗਾਇਆ ਗਿਆ ਜਿਸ ਵਿਚ ਸਕੂਲ ਦੇ 50 ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਉਕਤ ਜਾਣਕਾਰੀ ਅਨੁਸਾਰ ਪ੍ਰਿੰਸੀਪਲ ਰਾਮ ਪ੍ਰਕਾਸ਼ ਨੇ ਦੱਸਿਆ ਕਿ ਇਸ ਇਲਾਕੇ ਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਮੰਗ ’ਤੇ ਹਲਕਾ ਦਸੂਹਾ ਦੇ ਸਮਾਜ ਸੇਵੀ ਅਤੇ ਕਲਿਆਣਕਾਰੀ ਸੋਚ ਦੇ ਮਾਲਕ ਵਿਧਾਇਕ ਦਸੂਹਾ ਘੁੰਮਣ ਨੇ ਸਕੂਲ ਦੇ 50 ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਲਗਾਇਆ ਅਤੇ ਇਸ ਟੂਰ ਦਾ ਸਮੁੱਚਾ ਖਰਚਾ ਉਨ੍ਹਾਂ ਆਪਣੀ ਜੇਬ ਵਿਚੋਂ ਕੀਤਾ।

ਅਜੀਤ ਡੈਸਕ 11-11-2026
ਰਾਮਗੜ੍ਹ ਸੀਕਰੀ, 10 ਨਵੰਬਰ (ਕਟੋਚ)- ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਯਤਨਾਂ ਅਤੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸਕੂਲ ਧਰਮਪੁਰ ਦੇਵੀ ਦੇ ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਪਿਛਲੇ ਦਿਨੀਂ ਲਗਾਇਆ ਗਿਆ ਜਿਸ ਵਿਚ ਸਕੂਲ ਦੇ 50 ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਉਕਤ ਜਾਣਕਾਰੀ ਅਨੁਸਾਰ ਪ੍ਰਿੰਸੀਪਲ ਰਾਮ ਪ੍ਰਕਾਸ਼ ਨੇ ਦੱਸਿਆ ਕਿ ਇਸ ਇਲਾਕੇ ਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਮੰਗ ’ਤੇ ਹਲਕਾ ਦਸੂਹਾ ਦੇ ਸਮਾਜ ਸੇਵੀ ਅਤੇ ਕਲਿਆਣਕਾਰੀ ਸੋਚ ਦੇ ਮਾਲਕ ਵਿਧਾਇਕ ਦਸੂਹਾ ਘੁੰਮਣ ਨੇ ਸਕੂਲ ਦੇ 50 ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਲਗਾਇਆ ਅਤੇ ਇਸ ਟੂਰ ਦਾ ਸਮੁੱਚਾ ਖਰਚਾ ਉਨ੍ਹਾਂ ਆਪਣੀ ਜੇਬ ਵਿਚੋਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਸਮੁੱਚੀ ਕਾਰਵਾਈ ਪ੍ਰਤੱਖ ਤੌਰ ’ਤੇ ਦੇਖੀ ਅਤੇ ਪੰਜਾਬ ਵਿਧਾਨ ਸਭਾ ਵਿਚ ਨਵੇਂ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਸਬੰਧ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਉਕਤ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਇਆ ਹੈ। ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਮਾਸਟਰ ਪਰਮਜੀਤ ਭੰਬੋਤਾ, ਨਰੇਸ਼ ਕੁਮਾਰ, ਮੈਡਮ ਅੰਜੂ ਬਾਲਾ, ਮੁਕੇਸ਼ ਕੁਮਾਰ ਅਤੇ ਨੀਰੂ ਬਾਲਾ ਵਲੋਂ ਕੀਤੀ ਗਈ। ਇਸ ਟੂਰ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ ਅਤੇ ਸਰਪੰਚ ਅਜੇ ਪਰਮਾਰ ਵੱਲੋਂ ਵੀ ਯੋਗਦਾਨ ਪਾਇਆ ਗਿਆ।
ਪਿਛਲੀ ਖ਼ਬਰ ਸਰਕਾਰੀ ਸਕੂਲ ਫ਼ਤਿਹਪੁਰ ਭੱਟਲਾਂ ਵਿਖੇ ਵਿਧਾਇਕ ਰਾਜਾ ਗਿੱਲ ਵਲੋਂ ਐਨ . ਐਸ . ਕਿਊ . ਐਫ . ਵਰਕਸ਼ਾਪ ਦਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।