13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਕਾਲਜ ਵਿਖੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ

ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੋਮਣੀ ਭਗਤ, ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ‘ਭਗਤ ਰਵਿਦਾਸ ਜੀ : ਜੀਵਨ, ਬਾਣੀ ਤੇ ਸੰਦੇਸ਼’ ਵਿਸ਼ੇ ’ਤੇ ਪਹਿਲਾ ਵਿਸ਼ੇਸ਼ ਸੈਮੀਨਾਰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਕਾਲਜ ਵਿਦਿਆਰਥੀਆਂ ਵਲੋਂ ਭਗਤ ਰਵਿਦਾਸ ਜੀ ਦੇ ਸ਼ਬਦ ਦੇ ਗਾਇਨ ਨਾਲ ਕੀਤੀ ਗਈ।

ਅਜੀਤ ਡੈਸਕ 13-11-2026
ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੋਮਣੀ ਭਗਤ, ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ‘ਭਗਤ ਰਵਿਦਾਸ ਜੀ : ਜੀਵਨ, ਬਾਣੀ ਤੇ ਸੰਦੇਸ਼’ ਵਿਸ਼ੇ ’ਤੇ ਪਹਿਲਾ ਵਿਸ਼ੇਸ਼ ਸੈਮੀਨਾਰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਕਾਲਜ ਵਿਦਿਆਰਥੀਆਂ ਵਲੋਂ ਭਗਤ ਰਵਿਦਾਸ ਜੀ ਦੇ ਸ਼ਬਦ ਦੇ ਗਾਇਨ ਨਾਲ ਕੀਤੀ ਗਈ। ਆਰੰਭ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਪਹੁੰਚੇ ਮਹਿਮਾਨਾਂ ਤੇ ਬੁਲਾਰਿਆਂ ਦਾ ਸਵਾਗਤ ਕਰਦਿਆਂ ਭਗਤ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜਿਕ ਚਿੰਤਨ ਦੇ ਵੱਖ-ਵੱਖ ਪੱਖਾਂ ਬਾਰੇ ਚਾਨਣਾ ਪਾਇਆ। ਸੈਮੀਨਾਰ ਦੇ ਪ੍ਰਧਾਨਗੀ ਮੰਡਲ ਵਿਚ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਬੀਬੀ ਹਰਜਿੰਦਰ ਕੌਰ ਮੈਂਬਰ ਅੰਤ੍ਰਿੰਗ ਕਮੇਟੀ ਸ਼੍ਰੋਮਣੀ ਕਮੇਟੀ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤ੍ਰਿੰਗ ਕਮੇਟੀ, ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਭਗਵੰਤ ਸਿੰਘ ਧੰਗੇੜਾ ਸਕੱਤਰ ਧਰਮ ਪ੍ਰਚਾਰ, ਡਾ. ਪਰਮਜੀਤ ਕੌਰ ਮੁਖੀ ਧਰਮ ਅਧਿਐਨ ਵਿਭਾਗ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਡਾ. ਮੁਹੱਬਤ ਸਿੰਘ ਸਹਾਇਕ ਪ੍ਰੋਫੈਸਰ ਸ੍ਰੀ ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ਾਮਿਲ ਹੋਏ। ਇਸ ਮੌਕੇ ਕੁੰਜੀਵਤ ਭਾਸ਼ਨ ਦੌਰਾਨ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ, ਸਾਂਝੀਵਾਲਤਾ ਦੇ ਸੰਦੇਸ਼ ਅਤੇ ਜਾਤ-ਪਾਤ ਦੇ ਖੰਡਨ ਸਬੰਧੀ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਭਗਤ ਰਵਿਦਾਸ ਜੀ ਦੇ ਸਮੇਂ ਦੀਆਂ ਇਤਿਹਾਸਕ ਪ੍ਰਸਥਿਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਕੁਲਵੰਤ ਸਿੰਘ ਮੰਨਣ ਨੇ ਸੰਬੋਧਨ ਕਰਦਿਆਂ ਭਗਤ ਰਵਿਦਾਸ ਜੀ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਅਤੇ ਸਮਾਜਿਕ ਬਰਾਬਰੀ ਦੇ ਸੰਕਲਪ ਬਾਰੇ ਵਿਚਾਰ ਰੱਖੇ। ਬੀਬੀ ਹਰਜਿੰਦਰ ਕੌਰ ਨੇ ਭਗਤ ਰਵਿਦਾਸ ਜੀ ਦੀ ਬਾਣੀ ਵਿਚ ਸੱਚ, ਸਚਿਆਰਤਾ ਅਤੇ ਕਿਰਤ ਦੀ ਮਹਾਨਤਾ ਦੇ ਸੰਦੇਸ਼ ਨੂੰ ਉਭਾਰਿਆ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਪਰਮਜੀਤ ਕੌਰ ਐਸੋਸੀਏਟ ਪ੍ਰੋਫੈਸਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੇ ਭਗਤ ਰਵਿਦਾਸ ਜੀ ਦੀ ਬਾਣੀ ਵਿਚ ਦਰਸਾਈ ਸਮਾਜਿਕ ਸਮਾਨਤਾ, ਮਨੁੱਖੀ ਏਕਤਾ, ਨਿਰਗੁਣ ਭਗਤੀ ਅਤੇ ਬੇਗਮਪੁਰੇ ਦੇ ਸੰਕਲਪ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਦੂਜੇ ਮੁੱਖ ਬੁਲਾਰੇ ਡਾ. ਮੁਹੱਬਤ ਸਿੰਘ ਅਸਿਸਟੈਂਟ ਪ੍ਰੋਫੈਸਰ ਗੁਰੂ ਨਾਨਕ ਅਧਿਐਨ ਵਿਭਾਗ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸ਼੍ਰੋਮਣੀ ਭਗਤ, ਭਗਤ ਰਵਿਦਾਸ ਜੀ ਦੇ ਸਮੇਂ ਦੀ ਵਰਗ-ਵੰਡ, ਧਾਰਮਿਕ ਸਾਂਝ ਅਤੇ ਉਨ੍ਹਾਂ ਦੀ ਨਿਰਲੇਪਤਾ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਗਿਆਨੀ ਬਲਵੀਰ ਸਿੰਘ ਚੰਗਿਆੜਾ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਨੇ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਵਿਹਾਰਕ ਜੀਵਨ ਵਿਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਅਖੀਰ ਵਿਚ ਪਹੁੰਚੇ ਬੁਲਾਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਭਗਤ ਰਵਿਦਾਸ ਜੀ ਦੇ ਤਪ ਅਸਥਾਨ ਨਾਲ ਸਬੰਧਿਤ ਪਿੰਡ ਖੁਰਾਲਗੜ੍ਹ ਵਿਖੇ ਉਸਾਰੀ ਗਈ ਮੀਨਾਰ-ਏ-ਬੇਗਮਪੁਰਾ ਯਾਦਗਾਰ ਅਤੇ ਵਿਕਾਸ ਕਾਰਜਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਮਹਾਰਾਜ ਦੀ ਬਾਣੀ ਮਨੁੱਖਤਾ ਨੂੰ ਕਿਰਤ ਦੀ ਮਹਾਨਤਾ ਅਤੇ ਕਿਰਤ ਕਰਨ ਦੇ ਸੰਕਲਪ ਨਾਲ ਜੋੜਦੀ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਅਣਮੁੱਲੇ ਸਿਧਾਂਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੈਮੀਨਾਰ ਵਿਚ ਹਰਭਜਨ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦਾਂ ਲੱਧੇਵਾਲ, ਪ੍ਰੋ. ਆਪਿੰਦਰ ਸਿੰਘ ਮਾਹਿਲਪੁਰੀ, ਤਰਲੋਕ ਸਿੰਘ ਨਾਗਪਾਲ, ਜੇ.ਪੀ. ਸਿੰਘ, ਤੀਰਥ ਸਿੰਘ ਰੱਤੂ ਕੈਨੇਡਾ, ਸਤਪਾਲ ਸਿੰਘ, ਪ੍ਰੋ. ਜਸਪਾਲ ਸਿੰਘ, ਗੁਰਭਾਗ ਸਿੰਘ, ਪਰਮਜੀਤ ਸਿੰਘ ਪ੍ਰਚਾਰਕ, ਪਰਮਿੰਦਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
ਪਿਛਲੀ ਖ਼ਬਰ ਚੋਰੀ ਦੀਆਂ 2 ਵੱਖ-ਵੱਖ ਘਟਨਾਵਾਂ ਨੂੰ ਹੱਲ ਕਰਨ ’ਚ ਪੁਲਿਸ ਤੰਤਰ ਨਾਕਾਮ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।