14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਏਂਜਲ ਕਾਨਵੈਂਟ ਸਕੂਲ ਘਸੀਟਪੁਰ ਵਿਖੇ ‘ਬਾਲ ਦਿਵਸ’ ਮਨਾਇਆ

ਭੰਗਾਲਾ, 13 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਏਂਜਲ ਕਾਨਵੈਂਟ ਸਕੂਲ ਘਸੀਟਪੁਰ (ਮੁਕੇਰੀਆਂ) ਵਿਖੇ ‘ਬਾਲ ਦਿਵਸ’ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਪੂਰਾ ਸਮਾਗਮ ਸਕੂਲ ਦੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਕਰਵਾਇਆ ਗਿਆ।

ਅਜੀਤ ਡੈਸਕ 14-11-2026
ਭੰਗਾਲਾ, 13 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਏਂਜਲ ਕਾਨਵੈਂਟ ਸਕੂਲ ਘਸੀਟਪੁਰ (ਮੁਕੇਰੀਆਂ) ਵਿਖੇ ‘ਬਾਲ ਦਿਵਸ’ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਪੂਰਾ ਸਮਾਗਮ ਸਕੂਲ ਦੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਅਧਿਆਪਕਾਂ ਵਲੋਂ ਵਿਸ਼ੇਸ਼ ਤੌਰ ’ਤੇ ਬੱਚਿਆਂ ਦੀ ਖੁਸ਼ਹਾਲੀ ਅਤੇ ਉੱਜਵਲ ਭਵਿੱਖ ਲਈ ਪ੍ਰਾਰਥਨਾ ਕੀਤੀ ਗਈ। ਇਸ ਤੋਂ ਬਾਅਦ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਵਲੋਂ ਬੱਚਿਆਂ ਨਾਲ ਮਿਲ ਕੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ ਅਤੇ ਸਾਰਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਖਾਸ ਦਿਨ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ ਬੱਚਿਆਂ ਵਾਸਤੇ ਵਿਸ਼ੇਸ਼ ‘ਜ਼ੁੰਬਾ ਡਾਂਸ’ ਸੈਸ਼ਨ ਅਤੇ ਕਈ ਤਰ੍ਹਾਂ ਦੀਆਂ ਮਨੋਰੰਜਕ ਖੇਡਾਂ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਖੂਬ ਮਸਤੀ ਕੀਤੀ। ਅੰਤ ਵਿਚ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਜੀ ਬਾਜਵਾ ਦਾ ਸੰਜੀਵ ਤਲਵਾੜ ਵਲੋਂ ਸਨਮਾਨ ਅਗਲੀ ਖ਼ਬਰ ਅਮਨਦੀਪ ਸਿੰਘ ਚੱਗਰ ਯੂਥ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।