16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹੁਸ਼ਿਆਰਪੁਰ ਦੇ ਭੰਗੀ ਚੋਅ ਪੁਲ ਤੇ ਮਾਤਾ ਚਿੰਤਪੁਰਨੀ ਮਾਰਗ ’ਤੇ ਟਰੈਫ਼ਿਕ ਸਮੱਸਿਆ ਬਣੀ ਜਟਿਲ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਕੀਤੇ ਨਜਾਇਜ਼ ਕਬਜ਼ਿਆਂ ਦੇ ਚੱਲਦਿਆਂ ਆਏ ਦਿਨ ਟਰੈਫ਼ਿਕ ਦੀ ਸਮੱਸਿਆ ’ਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਨਾ ਸਿਰਫ਼ ਸ਼ਹਿਰ ਵਾਸੀਆਂ ਨੂੰ ਬਲਕਿ ਰਾਹਗੀਰਾਂ ਨੂੰ ਵੀ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਘੰਟਿਆਂ ਬੱਧੀ ਜਾਮ ’ਚ ਫਸ ਕੇ ਸਮਾਂ ਬਰਬਾਦ ਕਰਦੇ ਹਨ।

ਅਜੀਤ ਡੈਸਕ 16-11-2026
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਕੀਤੇ ਨਜਾਇਜ਼ ਕਬਜ਼ਿਆਂ ਦੇ ਚੱਲਦਿਆਂ ਆਏ ਦਿਨ ਟਰੈਫ਼ਿਕ ਦੀ ਸਮੱਸਿਆ ’ਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਨਾ ਸਿਰਫ਼ ਸ਼ਹਿਰ ਵਾਸੀਆਂ ਨੂੰ ਬਲਕਿ ਰਾਹਗੀਰਾਂ ਨੂੰ ਵੀ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਘੰਟਿਆਂ ਬੱਧੀ ਜਾਮ ’ਚ ਫਸ ਕੇ ਸਮਾਂ ਬਰਬਾਦ ਕਰਦੇ ਹਨ। ਪਹਿਲਾਂ ਇਹ ਸਮੱਸਿਆ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ’ਚ ਦੇਖੀ ਜਾਂਦੀ ਸੀ ਪਰੰਤੂ ਹੁਣ ਸ਼ਹਿਰ ਦੀਆਂ ਮੁੱਖ ਪ੍ਰਵੇਸ਼ ਮਾਰਗਾਂ ’ਤੇ ਵੀ ਫੜ੍ਹੀ ਰੇਹੜੀ ਵਾਲਿਆਂ ਵੱਲੋਂ ਜਗ੍ਹਾ-ਜਗ੍ਹਾ ਕੀਤੇ ਨਜਾਇਜ਼ ਕਬਜ਼ਿਆਂ ਦੇ ਚੱਲਦਿਆਂ ਘੰਟਿਆਂ ਬੱਧੀ ਜਾਮ ਲੱਗਣ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਜਿਸਦੀ ਤਾਜ਼ਾ ਉਦਾਹਰਨ ਭੰਗੀ ਪੁਲ ਅਤੇ ਮਾਤਾ ਚਿੰਤਪੁਰਨੀ ਮਾਰਗ ’ਤੇ ਰੋਜ਼ਾਨਾ ਲੱਗ ਰਹੇ ਲੰਮੇ ਲੰਮੇ ਜਾਮਾਂ ਤੋਂ ਦੇਖੀ ਜਾ ਸਕਦੀ ਹੈ। ਸਥਾਨਕ ਚਿੰਤਪੁਰਨੀ ਮਾਰਗ ਤੋਂ ਅਨੇਕਾਂ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਲੋਕ ਸਫ਼ਰ ਕਰਦੇ ਹਨ ਅਤੇ ਇਹੀ ਮੁੱਖ ਮਾਰਗ ਪੰਜਾਬ ਨੂੰ ਹਿਮਾਚਲ ਨਾਲ ਵੀ ਜੋੜਦਾ ਹੈ। ਇਸ ਸੰਬੰਧੀ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਟਰੈਫ਼ਿਕ ਦੀ ਸਮੱਸਿਆ ਦਿਨ-ਬ-ਦਿਨ ਵਧਦੀ ਜਾ ਰਹੀ ਹੈ, ਜਿਸਦੇ ਸਾਹਮਣੇ ਟਰੈਫ਼ਿਕ ਪੁਲਿਸ ਵੀ ਬੇਵੱਸ ਨਜ਼ਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਨੋ ਐਂਟਰੀ ਦੇ ਬਾਵਜੂਦ ਬਿਨਾਂ ਕਿਸੇ ਸਮਾਂ ਸਾਰਨੀ ਦੇ ਭਾਰੀ ਵਾਹਨ ਵੀ ਭੰਗੀ ਪੁਲ ਤੇ ਮਾਤਾ ਚਿੰਤਪੁਰਨੀ ਮਾਰਗ ਤੋਂ ਗੁਜ਼ਰਦੇ ਆਮ ਦੇਖੇ ਜਾ ਸਕਦਾ ਹੈ। ਜਿਸ ਕਾਰਨ ਟਰੈਫ਼ਿਕ ਦੀ ਸਮੱਸਿਆ ਹੋਰ ਵੀ ਵਧ ਜਾਂਦੀ ਹੈ। ਦੂਸਰੇ ਪਾਸੇ ਲੋਕਾਂ ਵੱਲੋਂ ਅਨੁਸ਼ਾਸਨਹੀਣਤਾ ਨਾਲ ਡਰਾਈਵਿੰਗ ਕੀਤੀ ਜਾਂਦੀ ਹੈ ਜਿਸ ਕਾਰਨ ਬਿਨਾਂ ਵਜ੍ਹਾ ਘੰਟਿਆਂ ਵਧੀ ਲੰਬੇ ਜਾਮ ਲੱਗ ਜਾਂਦੇ ਹਨ। ਲੋਕਾਂ ਨੇ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਸਵੇਰੇ ਤੇ ਸ਼ਾਮ ਸਮੇਂ ਆਉਂਦੀ ਹੈ ਜਦੋਂ ਕਾਰੋਬਾਰੀਆਂ ਨੇ ਕੰਮਾਂ ’ਤੇ ਪਹੁੰਚਣਾ ਹੁੰਦਾ ਜਾਂ ਸਵੇਰੇ ਸਮੇਂ ਬੱਚਿਆਂ ਨੇ ਸਕੂਲ ਜਾਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਟਰੈਫ਼ਿਕ ਪੁਲਿਸ ਵੱਲੋਂ ਕੁੱਝ ਉੱਦਮ ਕੀਤੇ ਜਾ ਰਹੇ ਹਨ ਪਰੰਤੂ ਇਸਦੇ ਬਾਵਜੂਦ ਇਸ ਸਮੱਸਿਆ ਦਾ ਪਕਾ ਹੱਲ ਹੋਣਾ ਬੇਹੱਦ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਖ਼ਾਸ ਵਿਉਂਤਬੰਦੀ ਕੀਤੀ ਜਾਵੇ ਤਾਂ ਜੋ ਲੋਕਾਂ ਤੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ। ਇਸ ਤਰ੍ਹਾਂ ਕੁੱਝ ਬਾਜ਼ਾਰਾਂ ’ਚ ਵੀ ਦੁਕਾਨਾਂ ਦੇ ਬਾਹਰ ਸਾਮਾਨ ਸਜ਼ਾ ਬੈਠੇ ਦੁਕਾਨਦਾਰ ਦੁਕਾਨਾਂ ਦੀ ਵਰਤੋਂ ਘੱਟ ਕਰਦੇ ਹਨ ਜਦਕਿ ਨਜਾਇਜ਼ ਕਬਜ਼ੇ ਕਰਕੇ ਰਸਤਿਆਂ ਦੀ ਬਧੇਰੇ ਕੀਤੀ ਜਾਂਦੀ ਹੈ। ਦੂਸਰੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਜਾਂ ਤਾਂ ਜਾਣਬੁੱਝ ਕੇ ਇਸ ਪ੍ਰਤੀ ਅੱਖਾਂ ਮੀਟੀਆਂ ਹੋਈਆਂ ਹਨ, ਜਾਂ ਫਿਰ ਕਿਸੇ ਦਬਾਅ ਦੇ ਚੱਲਦਿਆਂ ਅਜਿਹੇ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਕੋਈ ਹਿੰਮਤ ਨਹੀਂ ਪਾ ਰਿਹਾ। ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਸਬੰਧੀ ਜੇਕਰ ਕੁੱਝ ਕਾਰਵਾਈ ਵੀ ਕੀਤੀ ਜਾਂਦੀ ਹੈ ਤਾਂ ਉਹ ਸਿਰਫ਼ ਕਾਗ਼ਜ਼ੀ ਹੀ ਰਹਿ ਜਾਂਦੀ ਹੈ। ਇਸੇ ਤਰ੍ਹਾਂ ਸ਼ਹਿਰ ਦੇ ਮੁੱਖ ਬਾਜ਼ਾਰ ਪੀਰ ਮੱਦੀ ਸ਼ਾਹ, ਘੰਟਾ ਘਰ ਬਾਜ਼ਾਰ, ਰੇਲਵੇ ਰੋਡ ਆਦਿ ’ਤੇ ਵੀ ਦੁਕਾਨਦਾਰਾਂ ਵੱਲੋਂ ਨਜਾਇਜ਼ ਕਬਜ਼ੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸਿਰਫ਼ ਅੱਧੀ ਸੜਕ ਹੀ ਵਰਤੋਂ ’ਚ ਆਉਂਦੀ ਹੈ, ਜੇਕਰ ਟਰੈਫ਼ਿਕ ਅਤੇ ਨਜਾਇਜ਼ ਕਬਜ਼ਿਆਂ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਕੁੱਝ ਸਮੇਂ ਹੀ ਸਥਿਤੀ ਹੋਰ ਵੀ ਗੰਭੀਰ ਰੂਪ ਧਾਰਨ ਕਰ ਜਾਵੇਗੀ ਅਤੇ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸੜਕਾਂ ਤੋਂ ਗੁਜ਼ਰਨਾ ਵੀ ਮੁਸ਼ਕਲ ਹੋ ਜਾਵੇਗਾ। ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਯਤਨਸ਼ੀਲ-ਸੁਰਿੰਦਰ ਕੁਮਾਰ ਇਸ ਸੰਬੰਧੀ ਜਦੋਂ ਟਰੈਫ਼ਿਕ ਇੰਚਾਰਜ ਸੁਰਿੰਦਰ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਟਰੈਫ਼ਿਕ ਪੁਲਿਸ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਵੇਰੇ ਸ਼ਾਮ ਕੰਮ ਦਾ ਸਮਾਂ ਹੋਣ ਕਾਰਨ ਜ਼ਰੂਰ ਜਾਮ ਦੀ ਕੁੱਝ ਸਮੱਸਿਆ ਪੇਸ਼ ਆਉਂਦੀ ਹੈ ਜਿਸ ਨੂੰ ਮੁਲਾਜ਼ਮਾਂ ਵੱਲੋਂ ਹੱਲ ਕਰ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਹਰ ਸਮੇਂ ਫੜੀ ਰੇਹੜੀ ਵਾਲਿਆਂ ਨੂੰ ਵੀ ਚੌਕਸ ਕੀਤਾ ਜਾਂਦਾ ਹੈ ਕਿ ਉਹ ਟਰੈਫਿਕ ’ਚ ਕਿਸੇ ਕਿਸਮ ਦਾ ਵਿਘਨ ਪੈਦਾ ਨਾ ਕਰਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਟਰੈਫ਼ਿਕ ਪੁਲਿਸ ਵੱਲੋਂ ਦਿੱਤੀਆਂ ਹਿਦਾਇਤਾਂ ਨੂੰ ਪਾਲਣਾ ਕੀਤੀ ਜਾਵੇ ਅਤੇ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਵਿਭਾਗ ਦਾ ਸਹਿਯੋਗ ਕੀਤਾ ਜਾਵੇ
ਪਿਛਲੀ ਖ਼ਬਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਧਰਨਾ ਅਗਲੀ ਖ਼ਬਰ ਪੰਜਾਬ ਦੇ ਸਿਰ ’ਤੇ ਸਜਿਆ ਪੰਜਵੇਂ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦਾ ਤਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।