ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ - ਸੰਨੀ ਰਾਜਪੂਤ, ਐਡ. ਘੁੰਮਣ
ਤਲਵਾੜਾ, 15 ਨਵੰਬਰ (ਮਨੀਸ਼ਾ ਮਹਿਤਾ)- ਆਉਂਦੀਆਂ ਵਿਧਾਨ ਸਭਾ 2027 ਚੋਣਾਂ ’ਚ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਪ੍ਰਧਾਨ ਯੂਥ ਕਾਂਗਰਸ ਦਸੂਹਾ ਸੰਨੀ ਰਾਜਪੂਤ ਅਤੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦਾਤਾਰਪੁਰ ਵਿਖੇ ਪੱਤਰਕਾਰਾਂ ਨਾਲ ਕੀਤਾ।
ਅਜੀਤ ਡੈਸਕ
16-11-2026