17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਯਾਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਟੂਰ

ਭੰਗਾਲਾ, 17 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਦਯਾਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਇਤਿਹਾਸਕ, ਸੱਭਿਆਚਾਰਕ ਅਤੇ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਕਪੂਰਥਲਾ, ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਅਤੇ ਅਟਾਰੀ-ਵਾਹਗਾ ਸਰਹੱਦ ਦੇ ਦਰਸ਼ਨ ਕਰਵਾਏ ਗਏ।

ਅਜੀਤ ਡੈਸਕ 18-11-2026
ਭੰਗਾਲਾ, 17 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਦਯਾਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਇਤਿਹਾਸਕ, ਸੱਭਿਆਚਾਰਕ ਅਤੇ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਕਪੂਰਥਲਾ, ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਅਤੇ ਅਟਾਰੀ-ਵਾਹਗਾ ਸਰਹੱਦ ਦੇ ਦਰਸ਼ਨ ਕਰਵਾਏ ਗਏ। ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਖੇ ਵਿਗਿਆਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਅਟਾਰੀ-ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਦੇਖ ਕੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਹੋਰ ਮਜ਼ਬੂਤ ਹੋਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਲਸ਼ਨ ਰਿਸ਼ੀ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਨਾਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਇਤਿਹਾਸਕ ਜਾਣਕਾਰੀ ਵੀ ਪ੍ਰਾਪਤ ਹੁੰਦੀ ਹੈ। ਅਜਿਹੇ ਟੂਰ ਬੱਚਿਆਂ ਅੰਦਰ ਅਨਮੋਲ ਯਾਦਾਂ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵੀ ਵਾਧਾ ਕਰਦੇ ਹਨ।
ਪਿਛਲੀ ਖ਼ਬਰ ਕਾਂਗਰਸੀ ਨੇਤਾ ਐਡ. ਘੁੰਮਣ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ-ਸੰਗਤ ਸਿੰਘ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।