17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਧਾਇਕ ਘੁੰਮਣ ਵਲੋਂ ਪਿੰਡ ਹੀਰ ਬਹਿ ਨੂੰ ਸਟੀਲ ਦਾ ਟੈਂਕਰ ਭੇਟ

ਤਲਵਾੜਾ, 17 ਨਵੰਬਰ (ਐੱਚ. ਐੱਸ.

ਅਜੀਤ ਡੈਸਕ 18-11-2026
ਤਲਵਾੜਾ, 17 ਨਵੰਬਰ (ਐੱਚ.ਐੱਸ.ਮਿੱਠੂ)-ਆਮ ਆਦਮੀ ਪਾਰਟੀ ਦੇ ਤਲਵਾੜਾ ਸਥਿਤ ਦਫ਼ਤਰ ਵਿਖੇ ਹਲਕਾ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਹੀਰ ਬਹਿ ਦੀ ਪੰਚਾਇਤ ਲਈ ਸਟੀਲ ਦਾ ਬਣਿਆ ਟੈਂਕਰ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਪੂਰਾ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਂਝੇ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਸਟੀਲ ਦਾ ਟੈਂਕਰ ਮਿਲਣ ਨਾਲ ਪਿੰਡ ਵਾਸੀਆਂ ਨੂੰ ਵੱਖ-ਵੱਖ ਸਾਂਝੇ ਅਤੇ ਸਮਾਜਿਕ ਕਾਰਜਾਂ ਦੌਰਾਨ ਕਾਫ਼ੀ ਸਹੂਲਤ ਮਿਲੇਗੀ। ਵਿਧਾਇਕ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਦੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪਿੰਡ ਹੀਰ ਬਹਿ ਦੇ ਨੁਮਾਇੰਦਿਆਂ ਨੇ ਟੈਂਕਰ ਭੇਟ ਕਰਨ ਲਈ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਪਿੰਡ ਦੀ ਸਾਂਝੀ ਲੋੜ ਪੂਰੀ ਹੋਵੇਗੀ।
ਪਿਛਲੀ ਖ਼ਬਰ ਡੇਰਾ ਗਿੜਵੜੀ ਸਾਹਿਬ ਵਿਖੇ ਮਹੰਤ ਗੁਲਾਬ ਸਿੰਘ ਯਾਦਗਾਰੀ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ’ਚ 21 ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ-ਦੇਸਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।